ਅੰਮ੍ਰਿਤਸਰ : ਅੰਮ੍ਰਿਤਸਰ ਦੇ ਬਾਬਾ ਸਾਹਿਬ ਚੌਂਕ ‘ਚ ਇੱਕ ਮਨਿਆਰੀ ਦੀ ਦੁਕਾਨ ਨੂੰ ਅੱਜ ਤੜਕੇ ਸਵੇਰੇ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗ ਗਈ। ਦੁਕਾਨਦਾਰਾਂ ਵੱਲੋਂ ਤੁਰੰਤ ਪੁਲਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ ਕਾਰਨ ਪੂਰੀ ਇਮਾਰਤ ਵੀ ਨੁਕਸਾਨੀ ਗਈ ਪਰ ਚੰਗੀ ਗੱਲ ਇਹ ਰਹੀ ਕਿ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
ਇਸ ਘਟਨਾ ਕਾਰਨ ਦੁਕਾਨ ‘ਚ ਪਿਆ ਸਾਮਾਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ। ਫਾਇਰ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਅੱਗ ਤੇਜ਼ ਹੋਣ ਕਾਰਨ ਇਸ ‘ਤੇ ਕਾਬੂ ਪਾਉਣ ‘ਚ ਸਮਾਂ ਲੱਗ ਗਿਆ ਅਤੇ 4 ਘੰਟਿਆਂ ਦੀ ਮੁਸ਼ੱਕਤ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਬਾਜ਼ਾਰ ਛੋਟਾ ਹੋਣ ਕਾਰਨ ਇੱਥੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਪੁੱਜਣ ‘ਚ ਵੀ ਦਿੱਕਤ ਆ ਗਈ। ਇਸ ਕਾਰਨ ਗੁਰਦੁਆਰਾ ਅਟੱਲ ਰਾਏ ਸਾਹਿਬ ਦੇ ਸਰੋਵਰ ‘ਚੋਂ ਮੋਟਰ ਅਤੇ ਪਾਈਪਾਂ ਲਗਾ ਕੇ ਪਾਣੀ ਲਿਆ ਗਿਆ।