ਨਵਾਬ ਮਾਲੇਰਕੋਟਲਾ ਨੇ ਛੋਟੇ ਸਾਹਿਬਜ਼ਾਦਿਆਂ ਦੇ ਹੱਕ ’ਚ ਮਾਰਿਆ ਸੀ ਹਾਅ ਦਾ ਨਾਅਰਾ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਵਾਬ ਮਾਲੇਰਕੋਟਲਾ ਦੇ ਵੰਸ਼ ਦੀ ਬੇਗਮ ਮਿਹਰ ਉਨ ਨਿਸਾ ਨੂੰ ਸਨਮਾਨਤ ਕਰਨ ਦਾ ਫੈਸਲਾ ਕੀਤਾ ਹੈ। ਨਿਸਾ ਬੇਗਮ ਛੋਟੇ ਸਾਹਿਬਜ਼ਾਦਿਆਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਮਾਲੇਰਕੋਟਲਾ ਦੇ ਵੰਸ਼ ਵਿਚੋਂ ਆਖਰੀ ਬੇਗਮ ਹਨ। ਇਸ ਸਬੰਧੀ ਜਾਣਕਾਰੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ। ਉਨ੍ਹਾਂ ਕਿਹਾ ਕਿ ਜਲਦੀ ਹੀ ਸ਼ੋ੍ਰਮਣੀ ਕਮੇਟੀ ਵੱਲੋਂ ਬਣਾਈ ਗਈ ਕਮੇਟੀ ਵੱਲੋਂ ਨਿਸਾ ਬੇਗਮ ਨਾਲ ਮੁਲਾਕਾਤ ਕੀਤੀ ਜਾਵੇਗੀ। ਨਵਾਬ ਮਾਲੇਰਕੋਟਲਾ ਦੇ ਪਰਿਵਾਰ ਨਾਲ ਸਬੰਧਤ ਬੇਗਮ ਇਸ ਸਮੇਂ ਕਾਫ਼ੀ ਬਿਰਧ ਅਵਸਥਾ ਵਿਚ ਹਨ। ਐਡਵੋਕੇਟ ਧਾਮੀ ਨੇ ਇਹ ਦੱਸਿਆ ਕਿ ਉਸ ਪਰਿਵਾਰ ਕੋਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਇਕ ਅਦੁੱਤੀ ਨਿਸ਼ਾਨੀ ਸ੍ਰੀ ਸਾਹਿਬ ਵੀ ਦੱਸੀ ਜਾ ਰਹੀ ਹੈ।