ਜਲੰਧਰ/ਲੁਧਿਆਣਾ -ਪੰਜਾਬ ਸਰਕਾਰ-ਕਿਸਾਨ ਮਿਲਣੀ ਪ੍ਰੋਗਰਾਮ ਦੌਰਾਨ ਪੰਜਾਬ ਦੇ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਹਿਲੀ ਵਾਰ ਪੰਜਾਬ ਦੇ ਇਤਿਹਾਸ ’ਚ ਇਸ ਤਰ੍ਹਾਂ ਦਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਵੀਂ ਖੇਤੀ ਨੀਤੀ ਹੋਰ ਵੀ ਵਧੀਆ ਹੋਵੇਗੀ। ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਕਈ ਉਦਯੋਗ ਖੇਤੀ ’ਤੇ ਨਿਰਭਰ ਹਨ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ 10 ਮਹੀਨਿਆਂ ਵਿਚ ਇਨਕਲਾਬੀ ਫ਼ੈਸਲੇ ਲਏ ਹਨ। ਸਾਡੇ ਵਿਰੋਧੀ ਕਹਿੰਦੇ ਹਨ ਕਿ ‘ਆਪ’ ਸਰਕਾਰ ਝੋਨੇ ਦੀ ਫ਼ਸਲ ਦੀ ਖ਼ਰੀਦ ਨਹੀਂ ਕਰ ਸਕਦੀ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਨਾ ਸਿਰਫ਼ ਝੋਨੇ ਅਤੇ ਕਣਕ ਦੀ ਫ਼ਸਲ ਦੀ ਖ਼ਰੀਦ ਕੀਤੀ, ਸਗੋਂ 24 ਘੰਟਿਆਂ ਵਿਚ ਕਿਸਾਨਾਂ ਨੂੰ ਭੁਗਤਾਨ ਵੀ ਕੀਤਾ। ਗੰਨਾ ਕਿਸਾਨਾਂ ਦੇ ਮਸਲੇ ਦਾ ਵੀ ਮੁੱਖ ਮੰਤਰੀ ਨੇ ਹੱਲ ਕੀਤਾ ਹੈ।