CM ਮਾਨ ਅੱਜ ਕਰਨਗੇ ਅਹਿਮ ਪ੍ਰੈੱਸ ਕਾਨਫਰੰਸ, ਪੰਜਾਬ ‘ਚ ਆਏ ਨਿਵੇਸ਼ ਬਾਰੇ ਦੇ ਸਕਦੇ ਨੇ ਜਾਣਕਾਰੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੋਮਵਾਰ ਦੁਪਹਿਰ ਨੂੰ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਇਸ ਕਾਨਫਰੰਸ ਦੌਰਾਨ ਮੁੱਖ ਮੰਤਰੀ 10 ਮਹੀਨਿਆਂ ‘ਚ ਪੰਜਾਬ ‘ਚ ਆਏ ਨਿਵੇਸ਼ ਨੂੰ ਲੈ ਕੇ ਜਾਣਕਾਰੀ ਸਾਂਝੀ ਕਰ ਸਕਦੇ ਹਨ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਮਾਨ ਬੈਂਗਲੁਰੂ, ਚੇਨੱਈ, ਹੈਦਰਾਬਾਦ ਤੇ ਮੁੰਬਈ ‘ਚ ਨਿਵੇਸ਼ਕਾਂ ਨਾਲ ਮੁਲਾਕਾਤ ਕਰ ਚੁੱਕੇ ਹਨ। ਸੂਤਰਾਂ ਦੇ ਮੁਤਾਬਕ ਇਸ ਦੇ ਨਾਲ ਹੀ ਵੱਡੇ ਪੱਧਰ ‘ਤੇ ਨੌਕਰੀਆਂ ਦੀ ਵੀ ਸੰਭਾਵਨਾ ਹੈ।