ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਚਾਰਜਸ਼ੀਟ ਦਾਖ਼ਲ, ਸੁਖਬੀਰ ਬਾਦਲ ਤੇ ਸੁਮੇਧ ਸੈਣੀ ਦਾ ਨਾਂ ਵੀ ਸ਼ਾਮਲ

ਚੰਡੀਗੜ੍ਹ -ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਏ. ਡੀ. ਜੀ. ਪੀ. ਐੱਲ. ਕੇ. ਯਾਦਵ ਦੀ ਅਗਵਾਈ ਵਿਚ ਬਣਾਈ ਗਈ ਸਿੱਟ ਵੱਲੋਂ ਫਰੀਦਕੋਟ ਦੀ ਅਦਾਲਤ ਵਿਚ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੇਸ਼ ਕੀਤੀ ਗਈ ਇਸ ਚਾਰਜਸ਼ੀਟ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਵੀ ਨਾਂ ਹੈ। ਇਸ ਦੇ ਨਾਲ ਹੀ ਚਲਾਨ ਵਿਚ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਅਤੇ ਤੱਤਕਾਲੀ ਐੱਸ. ਪੀ. ਚਰਨਜੀਤ ਸ਼ਰਮਾ, ਮੁਅੱਤਲ ਆਈ. ਜੀ. ਪਰਮਰਾਜ ਉਮਰਾਨੰਗਲ ਦਾ ਨਾਂ ਵੀ ਸ਼ਾਮਲ ਕੀਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਅਤੇ ਸੁਮੇਧ ਸੈਣੀ ਨੂੰ ਮਾਸਟਰਮਾਈਂਡ ਬਣਾਇਆ ਗਿਆ ਹੈ। ਉਨ੍ਹਾਂ ਖ਼ਿਲਾਫ਼ 307, 120 ਸਮੇਤ ਵੱਖ ਵੱਖ ਧਾਰਾਵਾਂ ਲਗਾਈਆਂ ਗਈਆਂ ਹਨ।