ਇੰਡੋਨੇਸ਼ੀਆ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕੇ

ਜਕਾਰਤਾ – ਇੰਡੋਨੇਸ਼ੀਆ ਦੇ ਪੱਛਮੀ ਸੂਬੇ ਸੁਮਾਤਰਾ ਵਿਚ ਵੀਰਵਾਰ ਨੂੰ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.6 ਮਾਪੀ ਗਈ। ਦੇਸ਼ ਦੀ ਮੌਸਮ ਵਿਗਿਆਨ, ਜਲਵਾਯੂ ਵਿਗਿਆਨ ਅਤੇ ਭੂ-ਭੌਤਿਕ ਏਜੰਸੀ BMKG ਨੇ ਇਹ ਜਾਣਕਾਰੀ ਦਿੱਤੀ।
ਮੌਸਮ ਏਜੰਸੀ ਨੇ ਦੱਸਿਆ ਕਿ ਭੂਚਾਲ ਦੇ ਝਟਕੇ ਸਥਾਨਕ ਸਮੇਂ ਅਨੁਸਾਰ ਅੱਜ ਸਵੇਰੇ 6.05 ਵਜੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਪੇਸੀਸੀਰ ਸੇਲਾਟਨ (ਦੱਖਣੀ ਤੱਟ) ਜ਼ਿਲ੍ਹੇ ਤੋਂ 36 ਕਿਲੋਮੀਟਰ ਦੱਖਣ-ਪੂਰਬ ਵਿੱਚ ਅਤੇ ਜ਼ਮੀਨੀ ਸਤ੍ਹਾ ਤੋਂ 82 ਕਿਲੋਮੀਟਰ ਦੀ ਡੂੰਘਾਈ ਵਿੱਚ ਸਥਿਤ ਸੀ। ਏਜੰਸੀ ਮੁਤਾਬਕ ਭੂਚਾਲ ਦੇ ਝਟਕਿਆਂ ਨਾਲ ਸੁਨਾਮੀ ਦੀ ਕੋਈ ਸੰਭਾਵਨਾ ਨਹੀਂ ਜਤਾਈ ਗਈ ਹੈ। ਭੂਚਾਲ ਦੇ ਝਟਕੇ ਨੇੜਲੇ ਸੂਬੇ ਜੰਬੀ ਵਿੱਚ ਵੀ ਮਹਿਸੂਸ ਕੀਤੇ ਗਏ।