ਜ਼ਮੀਨ ਬਦਲੇ ਨੌਕਰੀ ਮਾਮਲਾ: ਤੇਜਸਵੀ 25 ਨੂੰ ਹੋਣਗੇ CBI ਦੇ ਸਾਹਮਣੇ ਪੇਸ਼, ਨਹੀਂ ਹੋਵੇਗੀ ਗ੍ਰਿਫਤਾਰੀ

ਨਵੀਂ ਦਿੱਲੀ, – ਸੀ. ਬੀ. ਆਈ. ਨੇ ਵੀਰਵਾਰ ਨੂੰ ਦਿੱਲੀ ਹਾਈ ਕੋਰਟ ਨੂੰ ਭਰੋਸਾ ਦਿੱਤਾ ਕਿ ਉਹ ਇਸ ਮਹੀਨੇ ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੂੰ ਗ੍ਰਿਫਤਾਰ ਨਹੀਂ ਕਰੇਗੀ, ਜਿਸ ਤੋਂ ਬਾਅਦ ਨੇਤਾ ਨੇ ਜ਼ਮੀਨ ਦੇ ਬਦਲੇ ਨੌਕਰੀ ਮਾਮਲੇ ਵਿਚ ਪੁੱਛਗਿੱਛ ਲਈ 25 ਮਾਰਚ ਨੂੰ ਏਜੰਸੀ ਦੇ ਸਾਹਮਣੇ ਪੇਸ਼ ਹੋਣ ਨੂੰ ਲੈ ਕੇ ਸਹਿਮਤੀ ਪ੍ਰਗਟਾਈ।
ਜਸਟਿਸ ਦਿਨੇਸ਼ ਕੁਮਾਰ ਸ਼ਰਮਾ ਨੇ ਸੀ. ਬੀ. ਆਈ. ਦੇ ਵਕੀਲ ਦਾ ਬਿਆਨ ਦਰਜ ਕੀਤਾ ਕਿ ਏਜੰਸੀ ਦੀ ਇਸ ਮਹੀਨੇ ਤੇਜਸਵੀ ਯਾਦਵ ਨੂੰ ਗ੍ਰਿਫਤਾਰ ਕਰਨ ਦੀ ਕੋਈ ਯੋਜਨਾ ਨਹੀਂ ਹੈ। ਇਸ ਭਰੋਸੇ ਤੋਂ ਬਾਅਦ ਤੇਜਸਵੀ ਯਾਦਵ ਵਲੋਂ ਅਦਾਲਤ ਵਿਚ ਪੇਸ਼ ਹੋਏ ਸੀਨੀਅਰ ਵਕੀਲ ਮਨਿੰਦਰ ਸਿੰਘ ਨੇ ਅਦਾਲਤ ਨੂੰ ਕਿਹਾ ਕਿ ਉਨ੍ਹਾਂ ਦੇ ਮੁਵੱਕਿਲ 25 ਮਾਰਚ ਨੂੰ ਸੀ. ਬੀ. ਆਈ. ਦੇ ਦਿੱਲੀ ਹੈੱਡਕੁਆਰਟਰ ਵਿਚ ਜਾਂਚ ਅਧਿਕਾਰੀ ਦੇ ਸਾਹਮਣੇ ਸਾਢੇ 10 ਵਜੇ ਪੇਸ਼ ਹੋਣਗੇ।