ਹਰਿਆਣਾ – ਹਰਿਆਣਾ ਸਰਕਾਰ ਵਲੋਂ ਮਣੀਪੁਰ ਦੇ ਹਿੰਸਾ ਪ੍ਰਭਾਵਿਤ ਇਲਾਕਿਆਂ ਤੋਂ ਸੂਬੇ ਦੇ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਵਿਆਪਕ ਇੰਤਜ਼ਾਮ ਕੀਤੇ ਜਾ ਰਹੇ ਹਨ। ਇਕ ਅਧਿਕਾਰਤ ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਮਣੀਪੁਰ ‘ਚ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ ਅਤੇ ਉਨ੍ਹਾਂ ਨੇ ਅਧਿਕਾਰੀਆਂ ਨੇ ਨਿਰਦੇਸ਼ ਦਿੱਤਾ ਹੈ ਕਿ ਵਿਦਿਆਰਥੀਆਂ ਨੂੰ ਜਲਦ ਤੋਂ ਜਲਦ ਵਾਪਸ ਲਿਆਉਣ ਲਈ ਪੂਰੀ ਵਿਵਸਥਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਵਿਦਿਆਰਥੀਆਂ ਦੀ ਸੂਚੀ ਤਿਆਰ ਕਰ ਲਈ ਹੈ ਅਤੇ ਹੁਣ ਤੱਕ ਮਿਲੀ ਸੂਚਨਾ ਅਨੁਸਾਰ ਮਣੀਪੁਰ ਦੀਆਂ ਵੱਖ-ਵੱਖ ਸੰਸਥਾਵਾਂ ‘ਚ ਪੜ੍ਹਾਈ ਕਰ ਰਹੇ 16 ਵਿਦਿਆਰਥੀਆਂ ਨੂੰ ਉਨ੍ਹਾਂ ਦੀ ਇੱਛਾ ਅਨੁਸਾਰ ਵਾਪਸ ਲਿਆਂਦਾ ਜਾਵੇਗਾ।
ਮੁੱਖ ਮੰਤਰੀ ਨੇ ਸੂਬਾ ਸਰਕਾਰ ਵਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ ਹੈ ਅਤੇ ਇਨ੍ਹਾਂ 16 ਵਿਦਿਆਰਥੀਆਂ ਤੋਂ ਇਲਾਵਾ ਜੇਕਰ ਕਿਸੇ ਹੋਰ ਵਿਦਿਆਰਥੀ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਨ੍ਹਾਂ ਵੀ ਸਹੀ ਸਲਾਮਤ ਵਾਪਸ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਸੀ.ਐੱਮ.ਓ. ਦੇ ਅਧਿਕਾਰੀ ਮਣੀਪੁਰ ‘ਚ ਸੰਬੰਧਤ ਅਧਿਕਾਰੀਾਆਂ ਦੇ ਲਗਾਤਾਰ ਸੰਪਰਕ ‘ਚ ਹਨ ਅਤੇ ਮਣੀਪੁਰ ਦੇ ਮੁੱਖ ਸਕੱਤਰ ਨੇ ਸੂਚਿਤ ਕੀਤਾ ਹੈ ਕਿ ਹਰਿਆਣਾ ਦੇ ਸਾਰੇ ਵਿਦਿਆਰਥੀ ਸੁਰੱਖਿਅਤ ਹਨ। ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਹਰਿਆਣਾ ਦੇ 5 ਵਿਦਿਆਰਥੀ ਐੱਨ.ਆਈ.ਟੀ. ‘ਚ, 8 ਵਿਦਿਆਰਥੀ ਆਈ.ਆਈ.ਆਈ.ਟੀ. ‘ਚ ਅਤੇ ਤਿੰਨ ਵਿਦਿਆਰਥੀ ਐੱਨ.ਐੱਸ.ਯੂ. ‘ਚ ਪੜ੍ਹਾਈ ਕਰ ਰਹੇ ਹਨ।