ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਪੈ ਰਹੀਆਂ ਵੋਟਾਂ, PM ਮੋਦੀ ਨੇ ਵੋਟਰਾਂ ਨੂੰ ਕੀਤੀ ਇਹ ਅਪੀਲ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਪੰਜਾਬ ‘ਚ ਇਕ ਲੋਕ ਸਭਾ ਸੀਟ ਅਤੇ ਉੱਤਰ ਪ੍ਰਦੇਸ਼, ਓਡੀਸ਼ਾ ਅਤੇ ਮੇਘਾਲਿਆਂ ਦੀ ਚਾਰ ਵਿਧਾਨ ਸਭਾ ਸੀਟਾਂ ਲਈ ਵੋਟਿੰਗ ਕਰਨ ਲਈ ਲੋਕਾਂ ਨੂੰ ਬਾਹਰ ਨਿਕਲਣ ਅਤੇ ਵੱਡੀ ਗਿਣਤੀ ‘ਚ ਵੋਟ ਕਰਨ ਦੀ ਅਪੀਲ ਕੀਤੀ। ਪੀ.ਐੱਮ. ਮੋਦੀ ਨੇ ਟਵੀਟ ਕੀਤਾ,”ਪੰਜਾਬ ‘ਚ ਇਕ ਸੰਸਦੀ ਸੀਟ ਅਤੇ ਮੇਘਾਲਿਆ, ਓਡੀਸ਼ਾ ਅਤੇ ਉੱਤਰ ਪ੍ਰਦੇਸ਼ ਦੀਆਂ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ਚੋਣ ਖੇਤਰਾਂ ‘ਚ ਵੋਟਰ ਵੱਡੀ ਗਿਣਤੀ ‘ਚ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ। ਇਸ ਦੇ ਨਾਲ ਹੀ ਇਕ ਹੋਰ ਟਵੀਟ ‘ਚ ਪੀ.ਐੱਮ. ਮੋਦੀ ਨੇ ਕਿਹਾ,”ਕਰਨਾਟਕ ਦੇ ਲੋਕਾਂ ਵਿਸ਼ੇਸ਼ ਰੂਪ ਨਾਲ ਨੌਜਵਾਨ ਅਤੇ ਪਹਿਲੀ ਵਾਰ ਵੋਟ ਕਰਨ ਵਾਲੇ ਵੋਟਰਾਂ ਨੂੰ ਵੱਡੀ ਗਿਣਤੀ ‘ਚ ਵੋਟਿੰਗ ਕਰਨ ਅਤੇ ਲੋਕਤੰਤਰ ਦੇ ਤਿਉਹਾਰ ਨੂੰ ਖੁਸ਼ਹਾਲ ਬਣਾਉਣ ਦੀ ਅਪੀਲ ਕੀਤੀ ਹੈ।”
ਦੱਸਣਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਰਾਮਪੁਰ ਦੇ ਸਵਾਰ ਅਤੇ ਛਨਬੇ ਵਿਧਾਨ ਸਭਾ ਖੇਤਰਾਂ ‘ਚ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਓਡੀਸ਼ਾ ਦੇ ਝਾਰਸੁਗੁੜਾ ਅਤੇ ਮੇਘਾਲਿਆ ਦੇ ਸੋਹਿਓਂਗ ਵਿਧਾਨ ਸਭਾ ਖੇਤਰਾਂ ‘ਚ ਵੋਟਿੰਗ ਸ਼ੁਰੂ ਹੋ ਗਈ ਹੈ। ਉੱਥੇ ਹੀ ਜਲੰਧਰ ਲੋਕ ਸਭਾ ਸੀਟ ਲਈ ਵੀ ਵੋਟਿੰਗ ਜਾਰੀ ਹੈ। ਕਰਨਾਟਕ ਨਾਲ ਜ਼ਿਮਨੀ ਚੋਣਾਂ ਲਈ ਵੀ ਵੋਟਾਂ ਦੀ ਗਿਣਤੀ 13 ਮਈ ਨੂੰ ਹੋਵੇਗੀ। ਇਸ ਸਾਲ ਜਨਵਰੀ ‘ਚ ਫਿਲੌਰ ਅਤੇ ਗੋਰਾਇਆ ਸ਼ਹਿਰਾਂ ਦਰਮਿਆਨ ਪਾਰਟੀ ਨੇਤਾ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ‘ਚ ਹਿੱਸਾ ਲੈਣ ਦੌਰਾਨ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ ਸੀ। ਦੱਸਣਯੋਗ ਹੈ ਕਿ ਕਰਨਾਟਕ ਦੀਆਂ 224 ਵਿਧਾਨ ਸਭਾ ਸੀਟਾਂ ‘ਤੇ ਹੀ ਵੋਟਿੰਗ ਜਾਰੀ ਹੈ।