ਐਕਸਰਸਾਈਜ਼ ਤੋਂ ਘੱਟ ਨਹੀਂ ਹੈ ਡਾਂਸ

ਡਾਂਸ ਇੱਕ ਅਜਿਹੀ ਕਲਾ ਹੈ ਜੋ ਵਿਅਕਤੀ ਦੇ ਹੁਨਰ ਨੂੰ ਦਿਖਾਉਣ ਦੇ ਨਾਲ-ਨਾਲ ਸਿਹਤ ਲਈ ਵੀ ਬਹੁਤ ਫ਼ਾਇਦੇਮੰਦ ਮੰਨੀ ਜਾਂਦੀ ਹੈ। ਇਸ ਨੂੰ ਕਰਨ ਲਈ ਹਰ ਕੋਈ ਤਨ ਅਤੇ ਮਨ ਦੋਵਾਂ ਨਾਲ ਸ਼ਾਮਿਲ ਹੁੰਦਾ ਹੈ। ਇਸ ਤਰ੍ਹਾਂ ਇਹ ਹਰ ਅੰਗ ਨੂੰ ਪ੍ਰਭਾਵਿਤ ਕਰਦਾ ਹੈ। ਇਸ ਨੂੰ ਪੂਰੇ ਸ਼ਰੀਰ ਲਈ ਸਿਹਤਮੰਦ ਕਸਰਤ ਮੰਨਿਆ ਜਾਂਦਾ ਹੈ। ਇਹ ਇੱਕ ਕਾਰਡੀਓ ਕਸਰਤ ਹੈ ਜੋ ਮਨ ਅਤੇ ਸ਼ਰੀਰ ਦੇ ਤਾਲਮੇਲ ਨੂੰ ਵਧਾਉਣ ‘ਚ ਮਦਦ ਕਰਦੀ ਹੈ। ਇਸ ਤੋਂ ਇਲਾਵਾ ਇਸ ਦੇ ਸਿਹਤ ਲਈ ਕਈ ਫ਼ਾਇਦੇ ਹਨ। ਜ਼ਿੰਦਗੀ ‘ਚ ਡਾਂਸ ਕਿੰਨਾ ਜ਼ਰੂਰੀ ਹੈ ਅਤੇ ਕਲਾਕਾਰਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸਾਲ ਇੱਕ ਅੰਤਰਰਾਸ਼ਟਰੀ ਡਾਂਸ ਦਿਵਸ ਮਨਾਇਆ ਜਾਂਦਾ ਹੈ। ਤਾਂ ਆਓ ਇਸ ਮੌਕੇ ‘ਤੇ ਤੁਹਾਨੂੰ ਦੱਸਦੇ ਹਾਂ ਡਾਂਸ ਦੇ ਸਿਹਤ ਲਾਭ …
ਵਧੇ ਸ਼ਰੀਰ ਦੀ ਲਚਕਤਾ
ਡਾਂਸ ਨਾਲ ਮਾਸਪੇਸ਼ੀਆਂ ਅਤੇ ਨਸਾਂ ਮਜ਼ਬੂਤ ਹੁੰਦੀਆਂ ਹਨ ਅਤੇ ਸ਼ਰੀਰ ਦੀ ਲਚਕਤਾ ਵਧਦੀ ਹੈ। ਜੇਕਰ ਤੁਹਾਡਾ ਸ਼ਰੀਰ ਕਮਜ਼ੋਰ ਹੈ ਤਾਂ ਤੁਹਾਨੂੰ ਨਿਯਮਿਤ ਤੌਰ ‘ਤੇ ਡਾਂਸ ਕਰਨਾ ਚਾਹੀਦਾ ਹੈ, ਇਸ ਨਾਲ ਸ਼ਰੀਰ ‘ਚ ਤਾਕਤ ਦੇ ਨਾਲ-ਨਾਲ ਲਚਕਤਾ ਵੀ ਵਧੇਗੀ।
ਦਿਲ ਤੇ ਫ਼ੇਫ਼ੜੇ ਸਿਹਤਮੰਦ
ਨੱਚਣ ਨਾਲ ਫ਼ੇਫ਼ੜੇ ਅਤੇ ਦਿਲ ਵੀ ਪੂਰੀ ਤਰ੍ਹਾਂ ਤੰਦਰੁਸਤ ਰਹਿੰਦੇ ਹਨ। ਇਹ ਦਿਲ ਦੀ ਕਾਰਜਪ੍ਰਣਾਲੀ ਨੂੰ ਬਿਹਤਰ ਬਣਾਉਣ ‘ਚ ਮਦਦ ਕਰਦਾ ਹੈ। ਅਜਿਹੇ ‘ਚ ਇਹ ਦਿਲ ਦੀ ਸਿਹਤ ਲਈ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਇਹ ਸ਼ਰੀਰ ਦੇ ਖ਼ੂਨ ਸੰਚਾਰ ਨੂੰ ਬਿਹਤਰ ਬਣਾਉਂਦਾ ਹੈ ਅਤੇ ਸ਼ਰੀਰ ਨੂੰ ਕਈ ਸਿਹਤ ਸਬੰਧੀ ਸਮੱਸਿਆਵਾਂ ਤੋਂ ਬਚਾਉਣ ‘ਚ ਮਦਦ ਕਰਦਾ ਹੈ।
ਘਟਾਵੇ ਭਾਰ
ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਤੁਸੀਂ ਡਾਂਸ ਨੂੰ ਆਪਣੀ ਰੋਜ਼ਾਨਾ ਰੁਟੀਨ ਦਾ ਹਿੱਸਾ ਬਣਾ ਸਕਦੇ ਹੋ। ਇਹ ਸ਼ਰੀਰ ‘ਚ ਮੌਜੂਦ ਵਾਧੂ ਕੈਲੋਰੀਜ਼ ਨੂੰ ਬਰਨ ਕਰਨ ‘ਚ ਮਦਦ ਕਰਦਾ ਹੈ। ਇਸ ਤੋਂ ਇਲਾਵਾ, ਇਹ ਇੱਕ ਕਾਰਡੀਓ ਕਸਰਤ ਦੀ ਤਰ੍ਹਾਂ ਕੰਮ ਕਰਦਾ ਹੈ, ਅਤੇ ਮਾਸਪੇਸ਼ੀਆਂ ‘ਚ ਜਮ੍ਹਾਂ ਹੋਈ ਚਰਬੀ ਨੂੰ ਖ਼ਤਮ ਕਰਨ ‘ਚ ਵੀ ਮਦਦ ਕਰਦਾ ਹੈ। ਤੁਸੀਂ ਕੈਲੋਰੀ ਬਰਨਿੰਗ ਕਸਰਤਾਂ ਜਿਵੇਂ ਕਿ ਹਿਪ-ਹੌਪ, ਫ਼੍ਰੀਸਟਾਈਲ, ਜ਼ੁੰਬਾ, ਬੈਲੀ ਡਾਂਸ, ਆਦਿ ਨੂੰ ਆਪਣੀ ਰੁਟੀਨ ‘ਚ ਸ਼ਾਮਿਲ ਕਰ ਸਕਦੇ ਹੋ।
ਸੁਧਾਰੇ ਮੂਡ
ਡਾਂਸ ਇੱਕ ਮਾਨਸਿਕ ਗਤੀਵਿਧੀ ਹੈ ਜੋ ਤਨਾਅ, ਚਿੰਤਾ ਅਤੇ ਉਦਾਸੀ ਵਰਗੇ ਲੱਛਣਾਂ ਨੂੰ ਘਟਾਉਣ ‘ਚ ਮਦਦ ਕਰਦੀ ਹੈ। ਇਸ ਤੋਂ ਇਲਾਵਾ ਇਹ ਤੁਹਾਡੇ ਆਤਮਵਿਸ਼ਵਾਸ ਨੂੰ ਵਧਾਉਣ ‘ਚ ਵੀ ਮਦਦ ਕਰਦਾ ਹੈ। ਨੱਚਣ ਨਾਲ ਦਿਮਾਗ ‘ਚ ਕੋਰਟੀਸੋਲ ਦਾ ਪੱਧਰ ਘੱਟ ਹੁੰਦਾ ਹੈ ਅਤੇ ਔਕਸੀਟੋਸਿਨ ਦਾ ਪੱਧਰ ਵਧਦਾ ਹੈ। ਔਕਸੀਟੌਸੀਨ ਇੱਕ ਚੰਗਾ ਮਹਿਸੂਸ ਕਰਨ ਵਾਲਾ ਹਾਰਮੋਨ ਹੈ, ਅਤੇ ਜਦੋਂ ਇਹ ਵਧਦਾ ਹੈ ਤਾਂ ਤੁਸੀਂ ਚੰਗਾ ਮਹਿਸੂਸ ਕਰਦੇ ਹੋ।
ਵਾਲਾਂ ਅਤੇ ਚਮੜੀ ਲਈ ਫ਼ਾਇਦੇਮੰਦ
ਡਾਂਸ ਸਿਹਤ ਲਈ ਹੀ ਨਹੀਂ ਸਗੋਂ ਚਮੜੀ ਅਤੇ ਵਾਲਾਂ ਲਈ ਵੀ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਅਜਿਹਾ ਕਰਨ ਨਾਲ ਸ਼ਰੀਰ ‘ਚ ਖ਼ੂਨ ਦਾ ਸੰਚਾਰ ਵਧਦਾ ਹੈ ਅਤੇ ਚਮੜੀ ਦੇ ਪੋਰਜ਼ ਖੁੱਲ੍ਹਦੇ ਹਨ ਜਿਸ ਨਾਲ ਵਾਲਾਂ ਦੇ ਵਾਧੇ ‘ਚ ਮਦਦ ਮਿਲਦੀ ਹੈ। ਅਜਿਹੀ ਸਥਿਤੀ ‘ਚ ਤੁਸੀਂ ਚਮਕਦਾਰ ਚਮੜੀ ਅਤੇ ਮਜ਼ਬੂਤ ਵਾਲਾਂ ਲਈ ਡਾਂਸ ਨੂੰ ਆਪਣੀ ਰੋਜ਼ਾਨਾ ਰੁਟੀਨ ਦਾ ਹਿੱਸਾ ਬਣਾ ਸਕਦੇ ਹੋ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਇੰਦਰੀ ਵਰਧਕ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।
www.surajvanshidawakhana.com