ਦੇਸ਼ ਨੂੰ ਜਲਦ ਮਿਲ ਸਕਦੈ ਨਵਾਂ ਸੰਸਦ ਭਵਨ, PM ਮੋਦੀ ਇਸ ਦਿਨ ਕਰਨਗੇ ਉਦਘਾਟਨ

ਨਵੀਂ ਦਿੱਲੀ- ਦੇਸ਼ ਨੂੰ ਛੇਤੀ ਹੀ ਨਵਾਂ ਸੰਸਦ ਭਵਨ ਮਿਲ ਸਕਦਾ ਹੈ। ਨਵੇਂ ਸੰਸਦ ਭਵਨ ਦਾ ਉਦਘਾਟਨ ਇਸੇ ਮਹੀਨੇ ਹੋ ਸਕਦਾ ਹੈ। ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਮਿਲੀ ਹੈ ਕਿ ਨਵੇਂ ਸੰਸਦ ਭਵਨ ਦਾ ਉਦਘਾਟਨ 28 ਮਈ ਨੂੰ ਹੋ ਸਕਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਦਾ ਉਦਘਾਟਨ ਕਰਨਗੇ। ਜਾਣਕਾਰੀ ਮੁਤਾਬਕ ਨਵੇਂ ਸੰਸਦ ਭਵਨ ਦੇ ਉਦਘਾਟਨ ਦੀਆਂ ਤਿਆਰੀਆਂ ਪੂਰੀਆਂ ਹੋ ਚੁੱਕੀਆਂ ਹਨ। ਦੱਸ ਦੇਈਏ ਕਿ ਮੋਦੀ ਸਰਕਾਰ ਦੇ 9 ਸਾਲ ਪੂਰੇ ਹੋਣ ਮੌਕੇ ਆਯੋਜਨ ਨਾਲ ਹੀ ਨਵੇਂ ਸੰਸਦ ਭਵਨ ਦਾ ਉਦਘਾਟਨ ਹੋ ਸਕਦਾ ਹੈ।
ਦੱਸਣਯੋਗ ਹੈ ਕਿ 26 ਮਈ 2014 ਨੂੰ ਨਰਿੰਦਰ ਮੋਦੀ ਨੇ ਪਹਿਲੇ ਕਾਰਜਕਾਲ ਦੀ ਸਹੁੰ ਚੁੱਕੀ ਸੀ। ਫਿਰ ਉਨ੍ਹਾਂ ਨੇ ਆਪਣੇ ਦੂਜੇ ਕਾਰਜਕਾਲ ਦੀ ਸਹੁੰ 30 ਮਈ ਨੂੰ ਚੁੱਕੀ ਸੀ। ਅਜਿਹੇ ਵਿਚ ਉਨ੍ਹਾਂ ਦੇ ਕੁੱਲ ਕਾਰਜਕਾਲ ਦੇ 9 ਸਾਲ ਪੂਰੇ ਹੋਣ ‘ਤੇ ਨਵੇਂ ਸੰਸਦ ਭਵਨ ਦਾ ਉਦਘਾਟਨ ਹੋ ਸਕਦਾ ਹੈ। ਇਸ ਲਈ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਜਾਣਗੇ।
ਰਾਜਧਾਨੀ ਦਿੱਲੀ ‘ਚ ਮੌਜੂਦਾ ਸੰਸਦ ਭਵਨ 100 ਸਾਲ ਪੁਰਾਣਾ ਹੈ। ਇਸ ਲਈ ਕੇਂਦਰ ਸਰਕਾਰ ਨੇ ਇਸ ਦੀ ਥਾਂ ਸੈਂਟਰਲ ਵਿਸਟਾ ਨਾਂ ਦੀ ਨਵੀਂ ਇਮਾਰਤ ਬਣਾਉਣ ਦਾ ਫ਼ੈਸਲਾ ਕੀਤਾ। ਇਸ ਦਾ ਨੀਂਹ ਪੱਥਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2020 ਵਿਚ ਰੱਖਿਆ ਸੀ। ਕਰਤਵਯ ਪੱਥ ਸੰਸਦ ਦੀ ਮੁਰੰਮਤ ਆਮ ਕੇਂਦਰੀ ਸਕੱਤਰੇਤ, ਪ੍ਰਧਾਨ ਮੰਤਰੀ ਲਈ ਨਵੀਂ ਰਿਹਾਇਸ਼ ਅਤੇ ਦਫ਼ਤਰ ਅਤੇ ਉਪ ਰਾਸ਼ਟਰਪਤੀ ਲਈ ਨਵੀਂ ਹਵੇਲੀ ਦੇ ਨਵੇਂ ਨਿਰਮਾਣ ਦੇ ਹਿੱਸੇ ਵਜੋਂ ਕੀਤਾ ਜਾ ਰਿਹਾ ਹੈ। ਟਾਟਾ ਪ੍ਰਾਜੈਕਟਸ ਨਵੇਂ ਸੰਸਦ ਭਵਨ ਦਾ ਨਿਰਮਾਣ ਕਰ ਰਿਹਾ ਹੈ। ਨਵੇਂ ਸੰਸਦ ਭਵਨ ਦਾ ਕੰਮ ਅੰਤਿਮ ਪੜਾਅ ‘ਤੇ ਪਹੁੰਚ ਗਿਆ ਹੈ।