‘ਆਪ’ ਨੇਤਾ ਸਤੇਂਦਰ ਜੈਨ ਦੀ ਵਿਗੜੀ ਸਿਹਤ, ਸਫ਼ਦਰਜੰਗ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

ਨਵੀਂ ਦਿੱਲੀ- ਮਨੀ ਲਾਂਡਰਿੰਗ ਦੇ ਇਕ ਮਾਮਲੇ ‘ਚ ਗ੍ਰਿਫ਼ਤਾਰ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਸਫ਼ਦਰਜੰਗ ਹਸਪਤਾਲ ਲਿਜਾਇਆ ਗਿਆ।
ਪਾਰਟੀ ਸੂਤਰਾਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਉਹ ਅਸਵਸਥ ਮਹਿਸੂਸ ਕਰ ਰਹੇ ਸਨ। ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਮਈ ‘ਚ ਮਨੀ ਲਾੰਡਰਿੰਗ ਦੇ ਇਕ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਜਾਣ ਦੇ ਬਾਅਦ ਤੋਂ ਜੈਨ ਤਿਹਾੜ ਜੇਲ੍ਹ ‘ਚ ਬੰਦ ਹਨ।