ਮੋਹਾਲੀ ‘ਚ ਪੱਕੇ ਮੋਰਚੇ ਨੂੰ ਲੈ ਕੇ ਹਾਈਕੋਰਟ ‘ਚ ਸੁਣਵਾਈ, ਜਾਣੋ ਅਦਾਲਤ ‘ਚ ਕੀ ਹੋਇਆ

ਚੰਡੀਗੜ੍ਹ : ਮੋਹਾਲੀ ਵਿਖੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਦੇ ਧਰਨੇ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਅੱਜ ਸੁਣਵਾਈ ਹੋਈ। ਅਦਾਲਤ ‘ਚ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਪੇਸ਼ ਹੋਏ ਅਤੇ ਮੋਰਚੇ ਵਲੋਂ ਨਵਕਿਰਨ ਸਿੰਘ ਪੇਸ਼ ਹੋਏ। ਸੁਣਵਾਈ ਦੌਰਾਨ ਅਦਾਲਤ ਨੇ ਪੁੱਛਿਆ ਕਿ ਸੜਕ ਕਦੋਂ ਤੱਕ ਖ਼ਾਲੀ ਹੋਵੇਗੀ ਤਾਂ ਅਦਾਲਤ ਨੂੰ ਦੱਸਿਆ ਗਿਆ ਕਿ ਇਹ ਮਸਲਾ ਜਲਦ ਹੀ ਸੁਲਝਾ ਲਿਆ ਜਾਵੇਗਾ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 31 ਮਈ ਨੂੰ ਤੈਅ ਕੀਤੀ ਗਈ ਹੈ।
ਕਈ ਮਹੀਨਿਆਂ ਤੋਂ ਚੱਲ ਰਿਹਾ ਮੋਰਚਾ
ਮੋਹਾਲੀ ਦੇ ਵਾਈ. ਪੀ. ਐੱਸ. ਚੌਂਕ ‘ਤੇ ਪਿਛਲੇ ਕਈ ਮਹੀਨਿਆਂ ਤੋਂ ਸਜ਼ਾ ਪੂਰੀ ਕਰਨ ਦੇ ਬਾਵਜੂਦ ਜੇਲ੍ਹਾਂ ‘ਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ ਧਰਨਾ ਜਾਰੀ ਹੈ। ਸਿੱਖ ਜੱਥੇਬੰਦੀਆਂ ਜਨਵਰੀ ਮਹੀਨੇ ਤੋਂ ਇੱਥੇ ਪੱਕਾ ਮੋਰਚਾ ਲਾਇਆ ਹੋਇਆ ਹੈ।
ਬੈਰੀਅਰ ‘ਤੇ ਇਸ ਮੋਰਚੇ ਦੇ ਕਾਰਨ ਮੋਹਾਲੀ ਫੇਜ਼-7, 8 ਸਮੇਤ ਚੰਡੀਗੜ੍ਹ ਦੇ ਟ੍ਰੈਫਿਕ ਨੂੰ ਅੰਦਰੂਨੀ ਸੜਕਾਂ ਜਾਂ ਹੋਰ ਬਦਲਵੇਂ ਰਸਤਿਆਂ ਦਾ ਇਸਤੇਮਾਲ ਕਰਨਾ ਪੈ ਰਿਹਾ ਹੈ।