ਜਲੰਧਰ/ਚੰਡੀਗੜ੍ਹ- ਡਿਫ਼ਾਲਟਰ ਬਿਜਲੀ ਖ਼ਪਤਕਾਰਾਂ ਲਈ ਪੰਜਾਬ ਸਰਕਾਰ ਵੱਲੋਂ ਵੱਡੀ ਖ਼ੁਸ਼ਖਬਰੀ ਦਿੱਤੀ ਗਈ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਜਲੀ ਦੇ ਬਿੱਲ ਨਾ ਭਰਨ ਕਾਰਨ ਡਿਫਾਲਟ ਹੋਏ ਖ਼ਪਤਕਾਰਾਂ ਨੂੰ ਸੁਨਹਿਰੀ ਮੌਕਾ ਦਿੱਤਾ ਹੈ।ਸੋਸ਼ਲ ਮੀਡੀਆ ਟਵਿੱਟਰ ਰਾਹੀਂ ਭਗਵੰਤ ਮਾਨ ਨੇ ਲਿਖਿਆ ਕਿ ਅਸੀਂ ਬਿਜਲੀ ਦੇ ਬਿੱਲਾਂ ਦਾ ਭੁਗਤਾਨ ਨਾ ਕਰਨ ਕਾਰਨ ਡਿਫ਼ਾਲਟਰਾਂ ਲਈ ਓ. ਟੀ. ਐੱਸ. ਸਕੀਮ ਲੈ ਕੇ ਆਏ ਹਾਂ।
ਉਨ੍ਹਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਦੇ ਕੁਨੈਕਸ਼ਨ ਆਰਥਿਕ ਮਜਬੂਰੀਆਂ ਕਾਰਨ ਕੱਟੇ ਗਏ ਸਨ ਜਾਂ ਮੁੜ ਕੁਨੈਕਸ਼ਨ ਨਹੀਂ ਦਿੱਤੇ ਜਾ ਰਹੇ ਸਨ, ਉਨ੍ਹਾਂ ਨੂੰ ਇਕ ਸੁਨਹਿਰੀ ਮੌਕਾ ਮਿਲੇਗਾ। ਇਸ ਸਕੀਮ ਤਹਿਤ ਹਰ ਵਰਗ ਦੇ ਖ਼ਪਤਕਾਰ ਛੋਟ ਵਜੋਂ 3 ਮਹੀਨਿਆਂ ਲਈ ਕਿਸ਼ਤਾਂ ਵਿੱਚ ਬਿੱਲਾਂ ਦਾ ਭੁਗਤਾਨ ਕਰ ਸਕਣਗੇ। ਇਹ ਸਕੀਮ ਖ਼ਾਸ ਕਰਕੇ ਉਦਯੋਗਿਕ ਖ਼ਪਤਕਾਰਾਂ ਲਈ ਜਾਰੀ ਰਹੇਗੀ।