ਪੰਜਾਬ ਸਰਕਾਰ ਵਲੋਂ ਸੂਬੇ ਦੇ ਸਕੂਲਾਂ ’ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ
ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਲੋਂ ਸੂਬੇ ਭਰ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਕੀਤੇ ਗਏ ਐਲਾਨ ਮੁਤਾਬਕ ਆਉਂਦੀ 1 ਜੂਨ ਤੋਂ 2 ਜੁਲਾਈ ਤੱਕ ਸਕੂਲਾਂ ਵਿਚ ਛੁੱਟੀਆਂ ਰਹਿਣਗੀਆਂ। ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਨੋਟੀਫਿਕੇਸ਼ਨ ਵਿਚ ਆਖਿਆ ਗਿਆ ਹੈ ਕਿ ਸੂਬੇ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ 1 ਜੂਨ 2023 ਤੋਂ ਲੈ ਕੇ 2 ਜੁਲਾਈ 2023 ਤੱਕ ਗਰਮੀਆਂ ਦੀਆਂ ਛੁੱਟੀਆਂ ਹੋਣ ਕਰਕੇ ਸਕੂਲ ਬੰਦ ਰਹਿਣਗੇ।