ਬਿਹਾਰ ’ਚ 1717 ਕਰੋੜ ਦੀ ਲਾਗਤ ਨਾਲ ਬਣ ਰਿਹਾ ਪੁਲ ਤਾਸ਼ ਦੇ ਪੱਤਿਆਂ ਵਾਂਗ ਹੋਇਆ ਢਹਿ-ਢੇਰੀ

ਨੈਸ਼ਨਲ ਡੈਸਕ—ਬਿਹਾਰ ਦੇ ਭਾਗਲਪੁਰ ’ਚ ਗੰਗਾ ਨਦੀ ’ਤੇ ਨਿਰਮਾਣ ਅਧੀਨ ਪੁਲ ਤਾਸ਼ ਦੇ ਪੱਤਿਆਂ ਵਾਂਗ ਢਹਿ-ਢੇਰੀ ਹੋ ਗਿਆ। ਇਸ ਦਾ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਭਾਗਲਪੁਰ ਦੇ ਅਗਵਾਨੀ ਅਤੇ ਸੁਲਤਾਨਗੰਜ ਵਿਚਕਾਰ 1717 ਕਰੋੜ ਦੀ ਲਾਗਤ ਨਾਲ ਬਣ ਰਿਹਾ ਪੁਲ ਅਚਾਨਕ ਗੰਗਾ ਨਦੀ ’ਚ ਸਮਾ ਗਿਆ ਹੈ।
ਇਸ ਹਾਦਸੇ ਵਿਚ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। 4 ਸਾਲ ਪਹਿਲਾਂ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਇਸ ਪੁਲ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ ਸੀ। ਸਥਾਨਕ ਲੋਕਾਂ ਨੇ ਇਸ ਘਟਨਾ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤੀ, ਜਿਸ ’ਚ ਲੋਕ ਕਾਫ਼ੀ ਡਰੇ ਹੋਏ ਨਜ਼ਰ ਆ ਰਹੇ ਹਨ।