ਅਮਰੀਕਾ ਦੇ ਸਾਨ ਫਰਾਂਸਿਸਕੋ ‘ਚ ਭਾਰਤੀ ਅੰਬੈਸੀ ‘ਤੇ ਹਮਲਾ, 5 ਮਹੀਨਿਆਂ ‘ਚ ਵਾਪਰੀ ਦੂਜੀ ਘਟਨਾ

ਅਮਰੀਕਾ : ਅਮਰੀਕਾ ਦੇ ਸਾਨ ਫਰਾਂਸਿਸਕੋ ‘ਚ ਭਾਰਤੀ ਅੰਬੈਸੀ ‘ਚ ਅੱਗ ਲਾਉਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਸਾਨ ਫਰਾਂਸਿਸਕੋ ਫਾਇਰ ਵਿਭਾਗ ਨੇ ਇਸ ਨੂੰ ਤੁਰੰਤ ਬੁਝਾ ਦਿੱਤਾ। ਇਕ ਰਿਪੋਰਟ ‘ਚ ਦੱਸਿਆ ਗਿਆ ਕਿ ਹਮਲੇ ‘ਚ ਸੀਮਤ ਨੁਕਸਾਨ ਹੋਇਆ ਹੈ ਅਤੇ ਕੋਈ ਵੀ ਮੁਲਾਜ਼ਮ ਜ਼ਖਮੀ ਨਹੀਂ ਹੋਇਆ।
ਅਮਰੀਕਾ ਸਰਕਾਰ ਦੇ ਬੁਲਾਰੇ ਮੈਥਿਊ ਮਿਲਰ ਨੇ ਮੰਗਲਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਫਿਲਹਾਲ ਇਸ ਮਾਮਲੇ ਦੀ ਜਾਂਚ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ ਨੇ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ‘ਚ ਅੰਬੈਸੀ ਨੂੰ ਜ਼ਿਅਦਾ ਨੁਕਸਾਨ ਨਹੀਂ ਪੁੱਜਾ ਹੈ।
ਦੱਸਣਯੋਗ ਹੈ ਕਿ 5 ਮਹੀਨਿਆਂ ਦੌਰਾਨ ਇਹ ਦੂਜੀ ਘਟਨਾ ਹੈ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੂੰ ਰਿਹਾਅ ਕਰਨ ਦੀ ਮੰਗ ਨੂੰ ਲੈ ਕੇ ਖ਼ਾਲਿਸਤਾਨ ਸਮਰਥਕਾਂ ਨੇ ਮਾਰਚ ‘ਚ ਇਸ ਕੌਂਸੂਲੇਟ ਨੂੰ ਘੇਰਿਆ ਸੀ।