ਸੁਨੀਲ ਜਾਖੜ ਦੇ ਹੱਥ ਪੰਜਾਬ ਭਾਜਪਾ ਦੀ ਕਮਾਨ, ਬਣੇ ਸੂਬਾ ਪ੍ਰਧਾਨ

ਜਲੰਧਰ : ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੁਨੀਲ ਜਾਖੜ ਨੂੰ ਭਾਜਪਾ ਨੇ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਪੰਜਾਬ ਭਾਜਪਾ ਦਾ ਸੂਬਾ ਪ੍ਰਧਾਨ ਬਣਾਇਆ ਹੈ। ਇਸ ਤੋਂ ਪਹਿਲਾਂ ਬੀਤੇ ਦਿਨ ਅਸ਼ਵਨੀ ਸ਼ਰਮਾ ਦੇ ਅਸਤੀਫ਼ੇ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਸਨ ਪਰ ਦੇਰ ਸ਼ਾਮ ਅਸ਼ਵਨੀ ਸ਼ਰਮਾ ਨੇ ਬਿਆਨ ਦਿੱਤਾ ਸੀ ਕਿ ਭਾਜਪਾ ‘ਚ ਅਸਤੀਫ਼ੇ ਦੀ ਰਿਵਾਇਤ ਨਹੀਂ ਹੈ। ਬੀਤੇ ਦਿਨ ਤੋਂ ਹੀ ਸੁਨੀਲ ਜਾਖੜ ਦੇ ਪੰਜਾਬ ਸੂਬਾ ਪ੍ਰਧਾਨ ਬਣਨ ਦੀਆਂ ਚਰਚਾਵਾਂ ਵੀ ਚੱਲ ਰਹੀਆਂ ਸਨ ਜਿਸ ‘ਤੇ ਅੱਜ ਪਾਰਟੀ ਪ੍ਰਧਾਨ ਜੇ ਪੀ ਨੱਢਾ ਨੇ ਮੋਹਰ ਲਗਾ ਦਿੱਤੀ ਹੈ।