ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੀਆਂ ਵਧੀਆਂ ਮੁਸ਼ਕਿਲਾਂ, ਅੱਜ ਵਿਜੀਲੈਂਸ ਅੱਗੇ ਮੁੜ ਹੋਣਾ ਪਵੇਗਾ ਪੇਸ਼

ਚੰਡੀਗੜ੍ਹ: ਕਮਾਈ ਤੋਂ ਜ਼ਿਆਦਾ ਜਾਇਦਾਦ ਦੇ ਦੋਸ਼ਾਂ ਤਹਿਤ ਚੱਲ ਰਹੀ ਵਿਜੀਲੈਂਸ ਬਿਊਰੋ ਦੀ ਜਾਂਚ ਵਿਚ ਸ਼ਾਮਿਲ ਹੋਣ ਲਈ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ 5 ਜੁਲਾਈ ਨੂੰ ਬੁਲਾਇਆ ਗਿਆ ਹੈ। ਵਿਜੀਲੈਂਸ ਬਿਊਰੋ ਵੱਲੋਂ ਭੇਜੇ ਗਏ ਨੋਟਿਸ ਮੁਤਾਬਕ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਵਿਜੀਲੈਂਸ ਬਿਊਰੋ ਦੇ ਮੋਹਾਲੀ ਸਥਿਤ ਹੈੱਡਕੁਆਅਟਰ ’ਚ ਸਵੇਰੇ 11 ਵਜੇ ਪਹੁੰਚਣ ਲਈ ਕਿਹਾ ਗਿਆ ਹੈ।
ਧਿਆਨ ਰਹੇ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਜੀਲੈਂਸ ਬਿਊਰੋ ਵੱਲੋਂ ਇਸ ਤੋਂ ਪਹਿਲਾਂ ਵੀ ਦੋ ਵਾਰ ਬੁਲਾਇਆ ਜਾ ਚੁੱਕਿਆ ਹੈ ਅਤੇ ਚੰਨੀ ਨੂੰ ਵਿਜੀਲੈਂਸ ਬਿਊਰੋ ਵੱਲੋਂ ਇਕ ਲੰਬਾ-ਚੌੜਾ ਪ੍ਰੋਫਾਰਮਾ ਵੀ ਭਰਕੇ ਲਿਆਉਣ ਲਈ ਦਿੱਤਾ ਗਿਆ ਸੀ, ਜਿਸ ਵਿਚ ਉਨ੍ਹਾਂ ਦੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਜਾਇਦਾਦ, ਵਿਦੇਸ਼ ਯਾਤਰਾਵਾਂ ਅਤੇ ਹੋਰ ਖਰਚਿਆਂ ਦੀ ਜਾਣਕਾਰੀ ਮੰਗੀ ਗਈ ਸੀ।