ਪੰਜਾਬ ‘ਚ ਕੁਦਰਤੀ ਆਫ਼ਤ ਦੌਰਾਨ CM ਮਾਨ ਦਾ ਵਿਰੋਧੀਆਂ ਨੂੰ ਕਰਾਰਾ ਜਵਾਬ,ਆਖੀ ਵੱਡੀ ਗੱਲ

ਚੰਡੀਗੜ੍ਹ : ਪੰਜਾਬ ‘ਚ ਪਏ ਭਾਰੀ ਮੀਂਹ ਮਗਰੋਂ ਹੜ੍ਹ ਵਰਗੇ ਹਾਲਾਤ ਪੈਦਾ ਹੋਣ ‘ਤੇ ਹਰ ਪਾਸੇ ਹਾਹਾਕਾਰ ਮਚੀ ਹੋਈ ਹੈ ਅਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਮਦਦ ਦਾ ਹਰ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ ਸਾਹਮਣੇ ਆਇਆ ਹੈ, ਜਿਸ ‘ਚ ਉਨ੍ਹਾਂ ਨੇ ਵਿਰੋਧੀਆਂ ਨੂੰ ਕਰਾਰ ਜਵਾਬ ਦਿੰਦਿਆਂ ਕਿਹਾ ਹੈ ਕਿ ਪਹਿਲਾਂ ਉਨ੍ਹਾਂ ਨੂੰ ਲੋਕਾਂ ਦੀ ਮਦਦ ਕਰਨ ਲੈਣ ਦਿਓ।
ਮੁੱਖ ਮੰਤਰੀ ਮਾਨ ਨੇ ਆਪਣੇ ਟਵੀਟ ‘ਚ ਕਿਹਾ ਕਿ ਪੰਜਾਬ ਕਾਂਗਰਸ ਦੀ ਭਾਜਪਾ ਇਕਾਈ ਦੇ ਪ੍ਰਧਾਨ ਸੁਨੀਲ ਜਾਖੜ, ਬਚੀ-ਖੁਚੀ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ, ਸ਼੍ਰੋਮਣੀ ਖ਼ਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਜੀ ਇਸ ਸਮੇਂ ਪੰਜਾਬ ਦੇ ਲੋਕਾਂ ਦੀ ਕੁਦਰਤੀ ਆਫ਼ਤ ‘ਚ ਬਾਂਹ ਫੜ੍ਹ ਰਿਹਾ ਹਾਂ।
ਮੈਨੂੰ ਮੇਰੇ ਲੋਕਾਂ ਦੀ ਮਦਦ ਕਰਨ ਲੈਣ ਦਿਓ, ਬੱਸ ਆ ਕੇ ਤੁਹਾਡੇ ਨਾਲ ਸਿਆਸਤ ਦੀ ਗੱਲ ਕਰਾਂਗਾ। ਦੱਸਣਯੋਗ ਹੈ ਕਿ ਵਿਰੋਧੀ ਪਾਰਟੀਆਂ ਆਫ਼ਤ ਦੀ ਇਸ ਘੜੀ ‘ਚ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾ ਰਹੀਆਂ ਹਨ, ਜਿਸ ਦਾ ਜਵਾਬ ਮੁੱਖ ਮੰਤਰੀ ਮਾਨ ਵੱਲੋਂ ਦਿੱਤਾ ਗਿਆ ਹੈ।