ਨਸ਼ੇ ਦੀ ਓਵਰਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, ਮਾਂ ਦਾ ਰੋ-ਰੋ ਬੁਰਾ ਹਾਲ

ਤਰਨਤਾਰਨ – ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਕਸਬਾ ਖਡੂਰ ਸਾਹਿਬ ਤੋਂ ਇਕ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਮਾਪਿਆਂ ਦੇ ਨੌਜਵਾਨ ਇਕਲੌਤੇ ਪੁੱਤਰ ਰਾਜਬੀਰ ਸਿੰਘ ਕਰੀਬ 27 ਸਾਲਾ ਪੁੱਤਰ ਭੁਪਿੰਦਰ ਸਿੰਘ ਮਾਣਾ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਜਿਸ ਦੌਰਾਨ ਮਾਂ ਸਣੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋਇਆ ਹੈ।
ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਖਡੂਰ ਸਾਹਿਬ ਵਿਖੇ ਨਸ਼ਾ ਸ਼ਰੇਆਮ ਵਿਕਦਾ ਹੈ, ਜਿਸ ਕਰਕੇ ਮਾਪਿਆਂ ਦੇ ਪੁੱਤਰ ਹਰ ਰੋਜ਼ ਮਰਦੇ ਜਾਂ ਰਹੇ ਹਨ। ਪਰਿਵਾਰਕ ਮੈਂਬਰਾਂ ਨੇ ਸਰਕਾਰ ਨੂੰ ਨਸ਼ਿਆਂ ‘ਤੇ ਕੰਟਰੋਲ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਕਿਸੇ ਦਾ ਪੁੱਤ ਨਸ਼ਿਆਂ ਦੀ ਭੇਟ ਨਾ ਚੜੇ।