ਜੰਮੂ ਕਸ਼ਮੀਰ : ਪੁੰਛ ‘ਚ ਘੁਸਪੈਠ ਦੀ ਕੋਸ਼ਿਸ਼ ਅਸਫ਼ਲ, 2 ਅੱਤਵਾਦੀ ਢੇਰ

ਪੁੰਛ – ਫ਼ੌਜ ਨੇ ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ‘ਚ ਕੰਟਰੋਲ ਰੇਖਾ ਕੋਲ ਘੁਸਪੈਠ ਦੀ ਇਕ ਕੋਸ਼ਿਸ਼ ਸੋਮਵਾਰ ਨੂੰ ਅਸਫ਼ਲ ਕਰਦੇ ਹੋਏ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਕ ਰੱਖਿਆ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ। ਬੁਲਾਰੇ ਨੇ ਦੱਸਿਆ ਕਿ ਫ਼ੌਜ ਅਤੇ ਜੰਮੂ ਕਸ਼ਮੀਰ ਪੁਲਸ ਦੀ ਸਾਂਝੀ ਮੁਹਿੰਮ ਦੌਰਾਨ ਘੁਸਪੈਠ ਦੀ ਕੋਸ਼ਿਸ਼ ਅਸਫ਼ਲ ਹੋ ਗਈ।
ਵ੍ਹਾਊਟ ਨਾਈਟ ਕੋਰ ਨੇ ਟਵੀਟ ਕੀਤਾ,”ਪੁੰਛ ਸੈਕਟਰ ‘ਚ ਆਪਰੇਸ਼ਨ ਬਹਾਦੁਰ। ਪੁੰਛ ਸੈਕਟਰ ‘ਚ ਬੀਤੀ ਰਾਤ ਫ਼ੌਜ ਅਤੇ ਜੰਮੂ ਕਸ਼ਮੀਰ ਪੁਲਸ ਦੀ ਸਾਂਝੀ ਮੁਹਿੰਮ ਦੌਰਾਨ ਘੁਸਪੈਠ ਦੀ ਕੋਸ਼ਿਸ਼ ਅਸਫ਼ਲ ਕਰ ਦਿੱਤੀ ਗਈ। 2 ਘੁਸਪੈਠੀਏ ਮਾਰੇ ਗਏ।” ਇਹ ਮੁਹਿੰਮ ਐਤਵਾਰ-ਸੋਮਵਾਰ ਦੀ ਦਰਮਿਆਨੀ ਰਾਤ ਸ਼ੁਰੂ ਕੀਤੀ ਗਈ ਸੀ।