ਕੇਰਲ ਦੇ ਸਾਬਕਾ ਮੁੱਖ ਮੰਤਰੀ ਓਮਨ ਚਾਂਡੀ ਦਾ ਲੰਬੀ ਬੀਮਾਰੀ ਤੋਂ ਬਾਅਦ ਦੇਹਾਂਤ

ਨੈਸ਼ਨਲ ਡੈਸਕ—ਕਾਂਗਰਸ ਦੇ ਦਿੱਗਜ ਨੇਤਾ ਅਤੇ ਕੇਰਲ ਦੇ ਸਾਬਕਾ ਮੁੱਖ ਮੰਤਰੀ ਓਮਨ ਚਾਂਡੀ ਦਾ ਲੰਬੀ ਬੀਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। ਓਮਨ ਚਾਂਡੀ ਦੇ ਬੇਟੇ ਨੇ ਆਪਣੇ ਪਿਤਾ ਦੇ ਦੇਹਾਂਤ ਦੀ ਪੁਸ਼ਟੀ ਕੀਤੀ ਹੈ। ਦੱਸ ਦੇਈਏ ਕਿ 80 ਸਾਲਾ ਓਮਨ ਚਾਂਡੀ ਦੀ ਸਿਹਤ ਸਾਲ 2019 ਤੋਂ ਠੀਕ ਨਹੀਂ ਚੱਲ ਰਹੀ ਸੀ। ਚਾਂਡੀ ਨੂੰ ਗਲੇ ਨਾਲ ਸਬੰਧਤ ਬੀਮਾਰੀਆਂ ਹੋਣ ਤੋਂ ਬਾਅਦ ਜਰਮਨੀ ਲਿਜਾਇਆ ਗਿਆ ਸੀ। ਦੱਸ ਦੇਈਏ ਕਿ ਉਹ ਦੋ ਵਾਰ ਕੇਰਲ ਦੇ ਮੁੱਖ ਮੰਤਰੀ ਵੀ ਰਹੇ।