ਜੰਮੂ-ਕਸ਼ਮੀਰ ਦੇ ਕੱਟੜਾ ‘ਚ ਲੱਗੇ ਭੂਚਾਲ ਦੇ ਝਟਕੇ

ਨੈਸ਼ਨਲ ਡੈਸਕ: ਅੱਜ ਰਾਤ ਜੰਮੂ-ਕਸ਼ਮੀਰ ਦੇ ਕੱਟੜਾ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਫ਼ਿਲਹਾਲ ਇਸ ਵਿਚ ਕਿਸੇ ਕਿਸਮ ਦੇ ਜਾਨੀ ਜਾਂ ਮਾਲੀ ਮਨੁਕਸਾਨ ਦੀ ਸੂਚਨਾ ਸਾਹਮਣੇ ਨਹੀਂ ਆਈ ਹੈ।
ਕੌਮੀ ਭੂਚਾਲ ਵਿਗਿਆਨ ਕੇਂਦਰ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਰਾਤ 10.07 ਵਜੇ ਜੰਮੂ ਕਸ਼ਮੀਰ ਦੇ ਕੱਟੜਾ ਵਿਚ ਭੂਚਾਲ ਦੇ ਝਟਕੇ ਲੱਗੇ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.8 ਮਾਪੀ ਗਈ ਹੈ। ਭੂਚਾਲ ਦਾ ਕੇਂਦਰ ਧਰਤੀ ਤੋਂ 5 ਕਿੱਲੋਮੀਟਰ ਹੇਠਾਂ ਸੀ।