ਹੜ੍ਹਾਂ ਕਾਰਨ ਪੈਦਾ ਹੋਏ ਹਾਲਾਤ ਦਰਮਿਆਨ ਪੰਜਾਬ ਸਰਕਾਰ ਦਾ ਕਿਸਾਨਾਂ ਲਈ ਵੱਡਾ ਫ਼ੈਸਲਾ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਹੜ੍ਹਾਂ ਕਾਰਨ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਕਿਸਾਨਾਂ ਲਈ ਵੱਡਾ ਫ਼ੈਸਲਾ ਲਿਆ ਹੈ। ਹੜ੍ਹਾਂ ਦੀ ਸਥਿਤੀ ਨੂੰ ਧਿਆਨ ‘ਚ ਰੱਖਦਿਆਂ ਖੇਤੀਬਾੜੀ ਵਿਭਾਗ ਨੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ।
ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਤੋਂ ਕਿਸਾਨ ਹੈਲਪਲਾਈਨ ਨੰਬਰ 7710665725 ‘ਤੇ ਸੰਪਰਕ ਕਰ ਸਕਦੇ ਹਨ। ਇੱਥੇ ਕਿਸਾਨ ਸਵੇਰੇ 8 ਵਜੇ ਤੋਂ ਰਾਤ 9.30 ਵਜੇ ਤੱਕ ਕੰਟਰੋਲ ਰੂਮ ਨਾਲ ਸੰਪਰਕ ਕਰ ਸਕਦੇ ਹਨ।