ਜੰਮੂ ਕਸ਼ਮੀਰ : ਫ਼ੌਜ ਨੇ ਘੁਸਪੈਠ ਦੀ ਕੋਸ਼ਿਸ਼ ਕੀਤੀ ਅਸਫ਼ਲ, 2 ਘੁਸਪੈਠੀਏ ਕੀਤੇ ਢੇਰ

ਸ਼੍ਰੀਨਗਰ – ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ‘ਚ ਕੰਟਰੋਲ ਰੇਖਾ (ਐੱਲ.ਓ.ਸੀ.) ਕੋਲ ਸੁਰੱਖਿਆ ਫ਼ੋਰਸਾਂ ਨੇ ਬੁੱਧਵਾਰ ਨੂੰ ਘੁਸਪੈਠ ਦੀ ਕੋਸ਼ਿਸ਼ ਅਸਫ਼ਲ ਕਰ ਦਿੱਤੀ ਅਤੇ 2 ਅੱਤਵਾਦੀਆਂ ਨੂੰ ਮਾਰ ਸੁੱਟਿਆ। ਫ਼ੌਜ ਨੇ ਇਹ ਜਾਣਕਾਰੀ ਦਿੱਤੀ।
ਫ਼ੌਜ ਦੀ ਸ਼੍ਰੀਨਗਰ ਸਥਿਤ ਚਿਨਾਰ ਕੋਰ ਨੇ ਇਕ ਟਵੀਟ ਕਰ ਕੇ ਕਿਹਾ,”ਫ਼ੌਜ ਅਤੇ ਜੰਮੂ ਕਸ਼ਮੀਰ ਪੁਲਸ ਵਲੋਂ ਸ਼ੁਰੂ ਕੀਤੀ ਗਈ ਸਾਂਝੀ ਮੁਹਿੰਮ ਦੇ ਅਧੀਨ ਚੌਕਸ ਸੁਰੱਖਿਆ ਫ਼ੋਰਸਾਂ ਨੇ ਬੁੱਧਵਾਰ ਨੂੰ ਸਵੇਰੇ ਕੁਪਵਾੜਾ ਦੇ ਮਾਛਿਲ ਸੈਕਟਰ ‘ਚ ਐੱਲ.ਓ.ਸੀ. ਕੋਲ ਘੁਸਪੈਠ ਦੀ ਕੋਸ਼ਿਸ਼ ਅਸਫ਼ਲ ਕਰ ਦਿੱਤੀ।” ਫ਼ੌਜ ਨੇ ਦੱਸਿਆ ਕਿ 2 ਅੱਤਵਾਦੀਆਂ ਨੂੰ ਮਾਰ ਸੁੱਟਿਆ ਗਿਆ। ਗੋਲੀਬਾਰੀ ਵਾਲੀ ਜਗ੍ਹਾ ਹਥਿਆਰਾਂ ਦੇ ਭੰਡਾਰ ਦਾ ਪਰਦਾਫਾਸ਼ ਕਰ ਕੇ ਉੱਥੋਂ ਚਾਰ ਏ.ਕੇ. ਰਾਈਫ਼ਲ, 6 ਹੱਥਗੋਲੇ ਅਤੇ ਹੋਰ ਸਮੱਗਰੀ ਬਰਾਮਦ ਕੀਤੀ ਗਈ।