ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਹਿੱਲਿਆ ਰਾਜਸਥਾਨ, ਸਹਿਮੇ ਲੋਕ ਘਰਾਂ ‘ਚੋਂ ਨਿਕਲੇ ਬਾਹਰ

ਜੈਪੁਰ : ਰਾਜਸਥਾਨ ਦੀ ਰਾਜਧਾਨੀ ਜੈਪੁਰ ‘ਚ ਸ਼ੁੱਕਰਵਾਰ ਤੜਕੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ, ਜਿਸ ਤੋਂ ਬਾਅਦ ਲੋਕ ਘਰਾਂ ਅਤੇ ਅਪਾਰਟਮੈਂਟਾਂ ਤੋਂ ਬਾਹਰ ਆ ਗਏ। ਭੂਚਾਲ ਦੀ ਤੀਬਰਤਾ 4.5 ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਸਵੇਰੇ 4.09 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਤੋਂ ਬਾਅਦ ਲੋਕ ਡਰ ਦੇ ਮਾਰੇ ਘਰਾਂ ‘ਚੋਂ ਬਾਹਰ ਆ ਗਏ।
ਦੱਸਿਆ ਗਿਆ ਹੈ ਕਿ ਲਗਾਤਾਰ 3 ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਪਹਿਲਾ ਝਟਕਾ ਸਵੇਰੇ 4.09 ਵਜੇ ਮਹਿਸੂਸ ਕੀਤਾ ਗਿਆ। ਇਸ ਦਾ ਦੂਜਾ ਝਟਕਾ ਸਵੇਰੇ 4.23 ਵਜੇ ਤੇ ਤੀਜਾ ਝਟਕਾ 4.25 ਵਜੇ ਲੱਗਾ।