ਨਾਬਾਲਗ ਧੀ ਨਾਲ ਕਲਯੁੱਗੀ ਪਿਓ ਨੇ ਕੀਤਾ ਜਿਨਸੀ ਸ਼ੋਸ਼ਣ, ਪੁਲਸ ਨੇ ਕੀਤਾ ਗ੍ਰਿਫ਼ਤਾਰ

ਹਮੀਰਪੁਰ- ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਜ਼ਿਲ੍ਹੇ ‘ਚ ਇਕ ਨਾਬਾਲਗ ਕੁੜੀ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ‘ਚ ਉਸ ਦੇ ਪਿਤਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਸੂਤਰਾਂ ਨੇ ਦੱਸਿਆ ਕਿ ਕੁੜੀ ਦੀ ਮਾਂ ਦੀ ਸ਼ਿਕਾਇਤ ‘ਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਉਨ੍ਹਾਂ ਕਿਹਾ ਕਿ ਕੁੜੀ ਦੀ ਮੈਡੀਕਲ ਜਾਂਚ ਕਰਵਾਈ ਗਈ ਹੈ। ਇਸ ਸੰਬੰਧ ‘ਚ ਭਾਰਤੀ ਦੰਡਾਵਲੀ ਅਤੇ ਜਿਸਨੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਸ਼ਿਕਾਇਤ ਸ਼ੁੱਕਰਵਾਰ ਨੂੰ ਸਦਰ ਮਹਿਲਾ ਥਾਣੇ ‘ਚ ਦਰਜ ਕਰਵਾਈ ਗਈ ਸੀ। ਹਮੀਰਪੁਰ ਦੀ ਪੁਲਸ ਸੁਪਰਡੈਂਟ ਆਕ੍ਰਿਤੀ ਸ਼ਰਮਾ ਨੇ ਕਿਹਾ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।