ਹਰਿਆਣਾ ਦੇ 16 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, ਯਮੁਨਾ ਹੋਰ ਤਬਾਹੀ ਮਚਾਉਣ ਲਈ ਤਿਆਰ

ਚੰਡੀਗੜ੍ਹ- ਹਰਿਆਣਾ ‘ਚ ਅੱਜ 16 ਜ਼ਿਲ੍ਹਿਆਂ ‘ਚ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਹਾੜੀ ਇਲਾਕਿਆਂ ਵਿਚ ਪੈ ਰਹੇ ਮੀਂਹ ਕਾਰਨ ਯਮੁਨਾ ਦੇ ਪਾਣੀ ਦਾ ਪੱਧਰ ਵੱਧਣ ਦੀ ਸੰਭਾਵਨਾ ਹੈ। ਇਸ ਨਾਲ ਯਮੁਨਾਨਗਰ, ਕਰਨਾਲ ਅਤੇ ਪਾਨੀਪਤ ਵਿਚ ਜ਼ਮੀਨ ਖਿਸਕਣ ਦਾ ਖ਼ਤਰਾ ਬਣਿਆ ਹੋਇਆ ਹੈ। ਚਿੰਤਾ ਦੀ ਗੱਲ ਕਰਨਾਲ ਅਤੇ ਅੰਬਾਲਾ ਲਈ ਹੈ, ਜੋ ਅਜੇ ਵੀ ਹੜ੍ਹ ਤੋਂ ਪ੍ਰਭਾਵਿਤ ਹਨ।
ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ
ਹਰਿਆਣਾ ਦੇ ਜਿਨ੍ਹਾਂ ਜ਼ਿਲ੍ਹਿਆਂ ਵਿਚ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ, ਉਨ੍ਹਾਂ ‘ਚ ਪੰਚਕੂਲਾ, ਕਰਨਾਲ, ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਮਹਿੰਦਰਗੜ੍ਹ, ਰੇਵਾੜੀ, ਝੱਜਰ, ਗੁਰੂਗ੍ਰਾਮ, ਨੂਹ, ਪਲਵਲ, ਫਰੀਦਾਬਾਦ, ਰੋਹਤਕ, ਸੋਨੀਪਤ ਅਤੇ ਪਾਣੀਪਤ ਸ਼ਾਮਲ ਹਨ।
ਸਿਹਤ ਵਿਭਾਗ ਨੇ ਕੁਰੂਕਸ਼ੇਤਰ ‘ਚ ਛੁੱਟੀਆਂ ਕੀਤੀਆਂ ਰੱਦ
ਦੱਸ ਦੇਈਏ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਬੀਮਾਰੀਆਂ ਦਾ ਕਹਿਰ ਵਧਣਾ ਸ਼ੁਰੂ ਹੋ ਗਿਆ ਹੈ। ਸਿਹਤ ਵਿਭਾਗ ਨੇ ਕੁਰੂਕਸ਼ੇਤਰ ‘ਚ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਹਰਿਆਣਾ ‘ਚ ਹੜ੍ਹਾਂ ਕਾਰਨ ਹੁਣ ਤੱਕ 5.14 ਲੱਖ ਏਕੜ ਖੜ੍ਹੀ ਫ਼ਸਲ ਬਰਬਾਦ ਹੋ ਚੁੱਕੀ ਹੈ।