ਆਵਾਰਾ ਪਸ਼ੂ ਨਾਲ ਮੋਟਰਸਾਈਕਲ ਟਕਰਾਉਣ ਕਾਰਨ ਨੌਜਵਾਨ ਦੀ ਮੌਤ

ਪਾਤੜਾਂ : ਸਥਾਨਕ ਸ਼ਹਿਰ ਦੇ ਜਾਖਲ ਰੋਡ ਦੇ ਬੀਤੀ ਰਾਤ ਮੋਟਰਸਾਈਕਲ ਦੀ ਅਵਾਰਾ ਪਸ਼ੂ ਨਾਲ ਟੱਕਰ ਹੋਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪ੍ਰਗਟ ਸਿੰਘ ਪੁੱਤਰ ਅਵਤਾਰ ਸਿੰਘ ਉਮਰ 21 ਸਾਲ ਵਾਸੀ ਪਿੰਡ ਬਰਾਸ ਰਾਤ 11 ਵਜੇ ਦੇ ਕਰੀਬ ਆਪਣੇ ਮੋਟਰਸਾਈਕਲ ’ਤੇ ਮੂਨਕ ਸਾਈਡ ਤੋਂ ਪਾਤੜਾਂ ਨੂੰ ਆ ਰਿਹਾ ਸੀ। ਜਦੋਂ ਉਹ ਮਿਲਨ ਪੈਲਸ ਨੇੜੇ ਪਹੁੰਚਿਆ ਤਾਂ ਉਸ ਦੀ ਅਵਾਰਾ ਪਸ਼ੂ ਨਾਲ ਟੱਕਰ ਹੋ ਗਈ। ਮੌਕੇ ’ਤੇ ਪਹੁੰਚੀ ਪੁਲਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਸਾਂ ਨੂੰ ਸੌਂਪ ਦਿੱਤੀ ਗਈ।