ਉੱਜਵਲਾ ਯੋਜਨਾ ਤਹਿਤ ਹੁਣ ਤੱਕ 9.60 ਕਰੋੜ ਕੁਨੈਕਸ਼ਨ ਦਿੱਤੇ ਗਏ: ਹਰਦੀਪ ਪੁਰੀ

ਨਵੀਂ ਦਿੱਲੀ- ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਸੋਮਵਾਰ ਨੂੰ ਕਿਹਾ ਕਿ ਉੱਜਵਲਾ ਯੋਜਨਾ ਤਹਿਤ ਹੁਣ ਤੱਕ 9.60 ਕਰੋੜ ਕੁਨੈਕਸ਼ਨ ਦਿੱਤੇ ਗਏ ਹਨ। ਅਜਿਹੇ ਵਿਚ ਲਾਭਪਾਤਰੀਆਂ ਦਰਮਿਆਨ ਪ੍ਰਤੀ ਵਿਅਕਤੀ ਔਸਤ ਖਪਤ 3 ਤੋਂ ਵੱਧ ਕੇ 3.71 ਹੋ ਗਈ ਹੈ। ਦੱਸ ਦੇਈਏ ਕਿ ਆਰਥਿਕ ਰੂਪ ਤੋਂ ਕਮਜ਼ੋਰ ਅਤੇ ਗਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਪਰਿਵਾਰਾਂ ਲਈ LPG ਕੁਨੈਕਸ਼ਨ ਪ੍ਰਦਾਨ ਕਰਨ ਲਈ 2016 ‘ਚ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਸ਼ੁਰੂ ਕੀਤੀ ਗਈ ਸੀ।
ਪੁਰੀ ਨੇ ਕਿਹਾ ਕਿ ਭਾਰਤ ਆਪਣੀ LPG ਖਪਤ ਦੇ 60 ਫੀਸਦੀ ਤੋਂ ਵੱਧ ਦਾ ਆਯਾਤ ਕਰਦਾ ਹੈ ਅਤੇ ਦੇਸ਼ ‘ਚ LPG ਦੀ ਕੀਮਤ ਕੌਮਾਂਤਰੀ ਬਾਜ਼ਾਰ ਵਿਚ ਇਸ ਦੀ ਕੀਮਤ ਨਾਲ ਜੁੜੇ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀ ਕੀਮਤ 400 ਤੋਂ 700 ਅਮਰੀਕੀ ਡਾਲਰ ਪ੍ਰਤੀ ਮੀਟ੍ਰਿਕ ਟਨ ਦਰਮਿਆਨ ਰਹੀ ਹੈ ਅਤੇ ਕਰੀਬ 2 ਸਾਲ ਤੱਕ ਇਹ ਕੀਮਤ 700 ਅਮਰੀਕੀ ਡਾਲਰ ਪ੍ਰਤੀ ਮੀਟ੍ਰਿਕ ਟਨ ਤੋਂ ਵੀ ਵੱਧ ਰਹੀ।
ਪੁਰੀ ਨੇ ਕਿਹਾ ਕਿ ਇਸ ਤਿਮਾਹੀ ਕੌਮਾਂਤਰੀ ਬਜ਼ਾਰ ਵਿਚ ਕੱਚੇ ਤੇਲ ਦੀ ਕੀਮਤ ਉਪਭੋਗਤਾਵਾਂ ‘ਤੇ ਨਹੀਂ ਪਾਇਆ ਗਿਆ। ਇਸ ਵਜ੍ਹਾ ਨਾਲ ਤੇਲ ਮਾਰਕੀਟਿੰਗ ਕੰਪਨੀਆਂ ਨੂੰ ਕਰੀਬ 28,000 ਕਰੋੜ ਰੁਪਏ ਦਾ ਨੁਕਸਾਨ ਹੋਇਆ। ਤੇਲ ਕੰਪਨੀਆਂ ਨੂੰ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਲਈ ਸਰਕਾਰ ਨੇ 22,000 ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਹੈ। ਪੁਰੀ ਰਾਜ ਸਭਾ ‘ਚ ਪ੍ਰਸ਼ਨਕਾਲ ਦੌਰਾਨ ਪੂਰਕ ਸਵਾਲਾਂ ਦਾ ਜਵਾਬ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਸਰਕਾਰ ਨੇ ਪੈਟਰੋਲੀਅਮ ਉਤਪਾਦਾਂ ਦੀ ਕੀਮਤਾਂ ਵਿਚ ਭਾਰੀ ਵਾਧੇ ਦਾ ਪੂਰਾ ਬੋਝ ਆਮ ਲੋਕਾਂ ‘ਤੇ ਨਹੀਂ ਪੈਣ ਦਿੱਤਾ ਅਤੇ ਕੀਮਤਾਂ ‘ਚ ਕਮੀ ਲਈ ਉਤਪਾਦ ਫੀਸ ‘ਚ ਕਮੀ ਜਾਂ ‘ਵੈਟ’ ਵਿਚ ਕਮੀ ਵਰਗੇ ਕਦਮ ਚੁੱਕੇ ਗਏ ਹਨ।