ਘਰ ’ਚ ਦੇਹ ਵਪਾਰ ਦਾ ਧੰਦਾ ਕਰਵਾਉਣ ਵਾਲੀ ਔਰਤ ਗ੍ਰਿਫ਼ਤਾਰ

ਲੁਧਿਆਣਾ: ਥਾਣਾ ਜੋਧੇਵਾਲ ਦੀ ਪੁਲਸ ਨੇ ਗਲਤ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਦੇਹ ਵਪਾਰ ਦਾ ਧੰਦਾ ਕਰਨ ਵਾਲੀ ਇਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਗੁਰਮੁਖ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਮੁਖ਼ਬਰ ਖ਼ਾਸ ਨੇ ਸੂਚਨਾ ਦਿੱਤੀ ਸੀ ਕਿ ਕੈਲਾਸ਼ ਨਗਰ ਦੀ ਨੰਦਾ ਕਾਲੋਨੀ ’ਚ ਇਕ ਔਰਤ ਆਪਣੇ ਘਰ ਵਿਚ ਔਰਤਾਂ ਅਤੇ ਮਰਦਾਂ ਨੂੰ ਬੁਲਾ ਕੇ ਦੇਹ ਵਪਾਰ ਦਾ ਧੰਦਾ ਕਰਵਾ ਰਹੀ ਹੈ, ਜਿਸ ਤੋਂ ਬਾਅਦ ਥਾਣਾ ਮੁਖੀ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ ’ਤੇ ਥਾਣੇਦਾਰ ਅਵਤਾਰ ਸਿੰਘ ਦੀ ਪੁਲਸ ਟੀਮ ਨੂੰ ਛਾਪੇਮਾਰੀ ਲਈ ਭੇਜਿਆ।
ਇਸ ਦੌਰਾਨ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਉੱਥੋਂ ਇਕ ਔਰਤ ਨੂੰ ਗ੍ਰਿਫ਼ਤਾਰ ਕੀਤਾ। ਪੁਲਸ ਨੇ ਔਰਤ ਦੀ ਪਛਾਣ ਸੁਨੀਤਾ ਦੇਵੀ ਪਤਨੀ ਸੁਰੇਸ਼ ਰਾਮ ਨਿਵਾਸੀ ਨੰਦਾ ਕਾਲੋਨੀ ਵਜੋਂ ਕੀਤੀ ਹੈ। ਪੁਲਸ ਨੇ ਔਰਤ ਖ਼ਿਲਾਫ਼ ਥਾਣਾ ਜੋਧੇਵਾਲ ’ਚ ਇੰਪੋਰੀਅਲ ਐਕਟ ਤਹਿਤ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।