ਚੰਡੀਗੜ੍ਹ : ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਆਖਿਆ ਹੈ ਕਿ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨੀਂਹ ਰਖਵਾਉਣ ਦਾ ਸੁਭਾਗਾ ਕਾਰਜ ਗੁਰੂ ਸਾਹਿਬ ਦੇ ਹਿੱਸੇ ਆਇਆ। ਇਕ ਮੁਸਲਮਾਨ ਮੀਆਂ ਮੀਰ ਤੋਂ ਸਿੱਖਾਂ ਦੇ ਸਰਬਉੱਚ ਅਸਥਾਨ ਦੀ ਨੀਂਹ ਰਖਵਾਈ। ਸਿੱਖ ਧਰਮ ਪ੍ਰਤੀ ਪਿਆਰ ਸਤਿਕਾਰ ਅਤੇ ਲਗਨ ਵੇਖਦਿਆਂ ਗੁਰੂ ਰਾਮਦਾਸ ਪਾਤਸ਼ਾਹ ਨੇ ਗੁਰੂ ਅਰਜਨ ਦੇਵ ਜੀ ਨੂੰ ਗੁਰਗੱਦੀ ਸੌਂਪੀ। ਅੱਜ ਗੁਰੂ ਸਾਹਿਬ ਦੇ ਗੁਰਤਾ ਗੱਦੀ ਦਿਵਸ ਮੌਕੇ ਸਮੂਹ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ।