ਨਵੀਂ ਦਿੱਲੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਮਨ ਕਰਦੇ ਹੋਏ ਉਨ੍ਹਾਂ ਦੇ ਆਦਰਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਸ਼੍ਰੀ ਕੇਜਰੀਵਾਲ ਨੇ ਐਕਸ ‘ਤੇ ਲਿਖਿਆ,”ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਨੂੰ ਉਨ੍ਹਾਂ ਦੀ ਜਯੰਤੀ ਮੌਕੇ ਕੋਟਿ-ਕੋਟਿ ਨਮਨ। ਬਾਪੂ ਜੀ ਦੇ ਮਹਾਨ ਦ੍ਰਿੜ ਸੰਕਲਪ ਅਤੇ ਅਹਿੰਸਾ ਦੇ ਸਿਧਾਂਤ ਨੇ ਸਾਡੇ ਦੇਸ਼ ਨੂੰ ਆਜ਼ਾਦੀ ਵੱਲ ਵਧਾਇਆ। ਆਓ, ਅਸੀਂ ਸਾਰੇ ਉਨ੍ਹਾਂ ਦੇ ਆਦਰਸ਼ਾਂ ਦੀ ਪਾਲਣਾ ਕਰੀਏ ਅਤੇ ਮਿਲ ਕੇ ਭਾਰਤ ਨੂੰ ਅੱਗੇ ਵਧਾਉਣ ਲਈ ਕੰਮ ਕਰੀਏ।”
ਉਨ੍ਹਾਂ ਕਿਹਾ,”ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੀ ਜਯੰਤੀ ‘ਤੇ ਉਨ੍ਹਾਂ ਨੂੰ ਨਮਨ। ਸਾਦਗੀ ਅਤੇ ਸਰਲਤਾ ਦੇ ਨਾਲ ਦੇਸ਼ ਦੀ ਸੇਵਾ ਕਰਨ ਦੀ ਉਨ੍ਹਾਂ ਦੀ ਦ੍ਰਿੜਤਾ ਹਮੇਸ਼ਾ ਸਾਰਿਆਂ ਨੂੰ ਪ੍ਰੇਰਿਤ ਕਰਦੀ ਰਹੇਗੀ।”