ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਰਾਹੁਲ ਗਾਂਧੀ

ਅੰਮ੍ਰਿਤਸਰ – ਕਾਂਗਰਸੀ ਆਗੂ ਰਾਹੁਲ ਗਾਂਧੀ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚ, ਜਿਥੇ ਉਨ੍ਹਾਂ ਨੇ ਪਰਮਾਤਮਾ ਦੇ ਚਰਨਾਂ ‘ਚ ਅਰਦਾਸ ਕੀਤੀ ਤੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ। ਇਸ ਤੋਂ ਪਹਿਲਾਂ ਉਹ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇ ਸੀ, ਜਿਥੇ ਕਾਂਗਰਸੀ ਆਗੂਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਜਾਣਕਾਰੀ ਮੁਤਾਬਕ ਇਸ ਦੌਰਾਨ ਕੁਝ ਸੀਨੀਅਰ ਆਗੂ ਰਾਹੁਲ ਗਾਂਧੀ ਨਾਲ ਰਹਿਣਗੇ। ਇਹ ਦੌਰਾ ਉਨ੍ਹਾਂ ਦਾ ਨਿੱਜੀ ਦੱਸਿਆ ਜਾ ਰਿਹਾ ਹੈ ਤੇ ਉਹ ਸਿਰਫ਼ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਏ ਹਨ।
ਕਾਂਗਰਸੀ ਆਗੂ ਗੁਰਜੀਤ ਸਿੰਘ ਔਜਲਾ ਮੁਤਾਬਕ ਰਾਹੁਲ ਗਾਂਧੀ ਦਾ ਇਹ ਨਿੱਜੀ ਦੌਰਾ ਹੈ। ਇਸ ਦੌਰਾਨ ਕੋਈ ਸਿਆਸੀ ਪ੍ਰੋਗਰਾਮ ਜਾਂ ਮੀਟਿੰਗ ਨਹੀਂ ਰੱਖੀ ਗਈ ਹੈ। ਰਾਹੁਲ ਗਾਂਧੀ ਨੇ ਆਪਣੀ ਨਿੱਜੀ ਫੇਰੀ ਦੌਰਾਨ ਸ੍ਰੀ ਹਰਿਮੰਦਰ ਸਾਹਿਬ ‘ਚ ਸੇਵਾ ਕਰਨ ਦੀ ਇੱਛਾ ਪ੍ਰਗਟ ਕੀਤੀ, ਜਿਸ ‘ਚ ਉਹ ਭਾਂਡਿਆਂ ਦੀ ਸੇਵਾ ਵੀ ਕਰ ਸਕਦੇ ਹਨ।