ਰਾਜ ਸਭਾ ‘ਚ ਰਾਘਵ ਚੱਢਾ ਦੀ ਮੁਅੱਤਲੀ ਰੱਦ, ਸਦਨ ‘ਚ ਹਿੱਸਾ ਲੈਣ ਦੀ ਮਿਲੀ ਮਨਜ਼ੂਰੀ

ਨਵੀਂ ਦਿੱਲੀ- ਰਾਜ ਸਭਾ ‘ਚ ਸੋਮਵਾਰ ਨੂੰ ਆਮ ਆਦਮੀ ਪਾਰਟੀ ਮੈਂਬਰ ਰਾਘਵ ਚੱਢਾ ਦੀ ਮੁਅੱਤਲੀ ਰੱਦ ਕਰਦੇ ਹੋਏ ਉਨ੍ਹਾਂ ਨੂੰ ਸਦਨ ਦੀ ਕਾਰਵਾਈ ‘ਚ ਹਿੱਸਾ ਲੈਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਚੱਢਾ ਨੂੰ ਮਾਨਸੂਨ ਸੈਸ਼ਨ ‘ਚ 11 ਅਗਸਤ ਨੂੰ ਅਣਮਿੱਥੇ ਸਮੇਂ ਲਈ ਮੁਅੱਤਲ ਕਰ ਦਿੱਤਾ ਗਿਆ ਸੀ। ਸਰਦ ਰੁੱਤ ਸੈਸ਼ਨ ਦੇ ਪਹਿਲੇ ਹੀ ਦਿਨ ਉੱਚ ਸਦਨ ਦੀ ਬੈਠਕ ਤੋਂ ਦੁਪਹਿਰ 2 ਵਜੇ ਸ਼ੁਰੂ ਹੋਣ ਤੋਂ ਬਾਅਦ ਜਗਦੀਪ ਧਨਖੜ ਨੇ ਮਾਕਪਾ ਦੇ ਇਲਾਮਰਮ ਕਰੀਮ ਤੋਂ ਵਿਸ਼ੇਸ਼ ਅਧਿਕਾਰ ਕਮੇਟੀ ਦੀ ਰਿਪੋਰਟ ਪੇਸ਼ ਕਰਨ ਲਈ। ਕਰੀਮ ਨੇ ਕਮੇਟੀ ਦੀ 75ਵੀਂ ਰਿਪੋਰਟ ਪੇਸ਼ ਕਰਦੇ ਹੋਏ ਕਿਹਾ ਕਿ ਵਿਸ਼ੇਸ਼ ਅਧਿਕਾਰ ਕਮੇਟੀ ਨੇ ਇਕ ਮੈਂਬਰ ਵਿਰੁੱਧ ਮੀਡੀਆ ਨੂੰ ਜਾਣਬੁੱਝ ਕੇ ਗਲਤ ਅਤੇ ਗੁੰਮਰਾਹ ਕਰਨ ਵਾਲੀ ਸੂਚੀ ਲੀਕ ਕਰਨ, ਕਮੇਟੀ ਦੀ ਕਾਰਵਾਈ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਅਤੇ ਆਸਨ ਦੇ ਅਧਿਕਾਰਾਂ ਨੂੰ ਚੁਣੌਤੀ ਦੇਣ ਅਤੇ ਪ੍ਰਸਤਾਵਿ ਪ੍ਰਵਰ ਕਮੇਟੀ ਦੇ ਮੈਂਬਰਾਂ ਦੀ ਸਹਿਮਤੀ ਦੇ ਬਿਨਾਂ ਉਨ੍ਹਾਂ ਦੇ ਨਾਂ ਪ੍ਰਸਤਾਵਿਤ ਕਰਨ ਦੇ ਪ੍ਰਸ਼ਨ ‘ਤੇ ਵਿਚਾਰ ਕੀਤਾ। ਇਸ ਤੋਂ ਬਾਅਦ ਸਪੀਕਰ ਧਨਖੜ ਨੇ ਕਿਹਾ ਕਿ ਵਿਸ਼ੇਸ਼ ਅਧਿਕਾਰ ਕਮੇਟੀ ਨੇ ਡੂੰਘਾਈ ਨਾਲ ਇਸ ਮਾਮਲੇ ‘ਤੇ ਗੌਰ ਕਰ ਕੇ ਮੈਂਬਰ ਰਾਘਵ ਚੱਢਾ ਨੂੰ ਦੋਹਾਂ ਦੋਸ਼ਾਂ ‘ਚ ਦੋਸ਼ੀ ਪਾਇਆ।