ਪੰਜਾਬ ਦੇ ਸਾਬਕਾ CM ਚਰਨਜੀਤ ਸਿੰਘ ਚੰਨੀ ਨੂੰ ਵੱਡੀ ਰਾਹਤ, ਇਹ FIR ਹੋਈ ਰੱਦ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਹੋਰਾਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਕੋਵਿਡ ਦੌਰਾਨ ਜਾਰੀ ਨਿਯਮਾਂ ਦੀ ਉਲੰਘਣਾ ਕਰਨ ’ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਹੋਰ ਸਿਆਸਤਦਾਨਾਂ ’ਤੇ ਡੀ. ਸੀ. ਦੇ ਹੁਕਮਾਂ ਦੀ ਉਲੰਘਣਾ ਕਰਨ ’ਤੇ ਧਾਰਾ 188 ਤਹਿਤ ਦਰਜ ਐੱਫ਼. ਆਈ. ਆਰ. ਨੂੰ ਰੱਦ ਕਰ ਦਿੱਤਾ ਹੈ।
ਉਕਤ ਐੱਫ਼. ਆਈ. ਆਰ. ਚੰਡੀਗੜ੍ਹ ਵਿਚ ਦਰਜ ਕੀਤੀ ਗਈ ਸੀ, ਜਦੋਂ ਚੰਨੀ ਅਤੇ ਹੋਰ ਕੋਵਿਡ ਨਿਯਮਾਂ ਦੀ ਉਲੰਘਣਾ ਕਰ ਕੇ ਵਿਰੋਧ ਕਰ ਰਹੇ ਸਨ। ਇਹ ਸਾਰੇ ਆਗੂਆਂ ਖ਼ਿਲਾਫ਼ ਚੰਡੀਗੜ੍ਹ ‘ਚ ਕੋਰੋਨਾ ਦੇ ਸਮੇਂ ਦੌਰਾਨ ਲਾਏ ਗਏ ਲਾਕਡਾਊਨ ਦੇ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤੇ ਗਏ ਸਨ।
ਮੈਜਿਸਟ੍ਰੇਟ ਦੀ ਸ਼ਕਤੀ ਅਨੁਸਾਰ ਧਾਰਾ-188 ਅਤੇ ਧਾਰਾ-144 ਕੋਰੋਨਾ ਸਮੇਂ ਲਾਈ ਗਈ ਸੀ। ਇਨ੍ਹਾਂ ਆਗੂਆਂ ਖ਼ਿਲਾਫ਼ ਚੰਡੀਗੜ੍ਹ ਦੇ ਵੱਖ-ਵੱਖ ਥਾਣਿਆਂ ‘ਚ ਇਹ ਕੇਸ ਦਰਜ ਸਨ, ਜਿਸ ਦੇ ਖ਼ਿਲਾਫ਼ ਹਾਈਕੋਰਟ ‘ਚ ਪਟੀਸ਼ਨ ਪਾਈ ਗਈ ਸੀ।