ਪਾਕਿਸਤਾਨ ਦੇ ਕਈ ਸ਼ਹਿਰਾਂ ‘ਚ ਲੱਗੇ ਭੂਚਾਲ ਦੇ ਝਟਕੇ, ਲੋਕਾਂ ‘ਚ ਦਹਿਸ਼ਤ

ਇੰਟਰਨੈਸ਼ਨਲ ਡੈਸਕ — ਪਾਕਿਸਤਾਨ ਦੇ ਕਈ ਸ਼ਹਿਰਾਂ ‘ਚ ਸ਼ਨੀਵਾਰ ਰਾਤ ਨੂੰ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਨੇ ਰਾਜਧਾਨੀ ਇਸਲਾਮਾਬਾਦ ਦੇ ਨਾਲ-ਨਾਲ ਲਾਹੌਰ ਅਤੇ ਪੇਸ਼ਾਵਰ ਵਿੱਚ ਵੀ ਲੋਕਾਂ ਵਿੱਚ ਦਹਿਸ਼ਤ ਫੈਲਾ ਦਿੱਤੀ। ਪਾਕਿਸਤਾਨ ਦੇ ਮੌਸਮ ਵਿਭਾਗ (ਪੀ.ਐੱਮ.ਡੀ.) ਮੁਤਾਬਕ ਇਸਲਾਮਾਬਾਦ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ‘ਚ ਸ਼ਨੀਵਾਰ ਰਾਤ ਨੂੰ 4.9 ਤੀਬਰਤਾ ਦਾ ਭੂਚਾਲ ਆਇਆ। ਪੀ.ਐੱਮ.ਡੀ. ਨੇ ਕਿਹਾ ਕਿ ਭੂਚਾਲ 142 ਕਿਲੋਮੀਟਰ ਦੀ ਡੂੰਘਾਈ ‘ਤੇ ਆਇਆ ਅਤੇ ਇਸ ਦਾ ਕੇਂਦਰ ਹਿੰਦੂ ਕੁਸ਼ ਖੇਤਰ ਵਿੱਚ ਸੀ।
ਨੈਸ਼ਨਲ ਸਿਸਮਿਕ ਮਾਨੀਟਰਿੰਗ ਸੈਂਟਰ ਅਨੁਸਾਰ ਪਾਕਿਸਤਾਨੀ ਸਮੇਂ ਮੁਤਾਬਕ ਸ਼ਨੀਵਾਰ ਰਾਤ 10:44 ਵਜੇ ਭੂਚਾਲ ਆਇਆ। ਡਾਨ ਨਿਊਜ਼ ਨੇ ਦੱਸਿਆ ਕਿ ਪੇਸ਼ਾਵਰ, ਸਵਾਤ, ਚਿਤਰਾਲ, ਲੋਅਰ ਡੀਆਈ ਅਤੇ ਉਨ੍ਹਾਂ ਦੇ ਆਸਪਾਸ ਦੇ ਇਲਾਕਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ ਇਸ ਭੂਚਾਲ ਨਾਲ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।