ਨਵੀਂ ਦਿੱਲੀ- ਪੂਰਬੀ ਦਿੱਲੀ ਦੇ ਮੰਡਾਵਲੀ ਇਲਾਕੇ ‘ਚ ਕਹਾਸੁਣੀ ਮਗਰੋਂ 22 ਸਾਲਾ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਪੁਲਸ ਨੇ ਸ਼ੁੱਕਰਵਾਰ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨੌਜਵਾਨ ਦੇ ਸਰੀਰ ‘ਤੇ ਚਾਕੂ ਨਾਲ ਵਾਰ ਦੇ 17 ਨਿਸ਼ਾਨ ਮਿਲੇ ਹਨ। ਉਸ ਨੇ ਦੱਸਿਆ ਕਿ ਵੀਰਵਾਰ ਰਾਤ 7.54 ਵਜੇ ਮੰਡਾਵਲੀ ਥਾਣੇ ‘ਚ ਇਸ ਘਟਨਾ ਦੇ ਸੰਬੰਧ ‘ਚ ਸੂਚਨਾ ਮਿਲੀ। ਇਸ ਤੋਂ ਬਾਅਦ ਪੁਲਸ ਦੀ ਇਕ ਟੀਮ ਤੁਰੰਤ ਮੰਡਾਵਲੀ ਸਥਿਤ ਗਿਆਨ ਵਾਟਿਕਾ ਸਕੂਲ ਕੋਲ ਪਹੁੰਚੀ।
ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਜ਼ਖ਼ਮੀ ਵੰਸ਼ ਡੇਢਾ (22) ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੈਡੀਕਲ ਜਾਂਚ ਦੌਰਾਨ ਉਸ ਦੇ ਸਰੀਰ ‘ਤੇ ਚਾਕੂ ਨਾਲ ਵਾਰ ਦੇ 17 ਨਿਸ਼ਾਨ ਮਿਲੇ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਕਿ ਕਹਾਸੁਣੀ ਤੋਂ ਬਾਅਦ ਕਰਾਵਲ ਨਗਰ ਵਾਸੀ ਕੇਸ਼ਵ ਕੁਮਾਰ (22) ਨੇ ਆਪਣੇ ਇਕ ਸਾਥੀ ਨਾਲ ਮਿਲ ਕੇ ਵੰਸ਼ ਦਾ ਪਿੱਛਾ ਕੀਤਾ। ਦੋਵਾਂ ਨੇ ਗਿਆਨ ਵਾਟਿਕਾ ਸਕੂਲ ਕੋਲ ਤੇਜ਼ਧਾਰ ਹਥਿਆਰ ਨਾਲ ਵੰਸ਼ ‘ਤੇ ਕਈ ਵਾਰ ਕੀਤੇ ਅਤੇ ਇਸ ਤੋਂ ਬਾਅਦ ਮੌਕੇ ‘ਤੇ ਫਰਾਰ ਹੋ ਗਿਆ।
ਪੁਲਸ ਨੇ ਦੱਸਿਆ ਕਿ ਇਸ ਸੰਬੰਧ ‘ਚ ਮੰਡਾਵਲੀ ਥਾਣੇ ‘ਚ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਮੁੱਖ ਦੋਸ਼ੀ ਕੇਸ਼ਵ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦੋਂ ਕਿ ਦੂਜੇ ਹਮਲਾਵਰ ਦੀ ਪਛਾਣ ਕਰ ਲਈ ਗਈ ਹੈ ਅਤੇ ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਸ ਅਨੁਸਾਰ, ਵਾਰਦਾਤ ‘ਚ ਇਸਤੇਮਾਲ ਚਾਕੂ ਅਤੇ ਘਟਨਾ ਦੇ ਸਮੇਂ ਪਹਿਨੇ ਦੋਸ਼ੀਆਂ ਦੇ ਕੱਪੜੇ ਬਰਾਮਦ ਕਰ ਲਏ ਗਏ ਹਨ। ਦੋਸ਼ੀਆਂ ਵਲੋਂ ਇਸਤੇਮਾਲ ਮੋਟਰਸਾਈਕਲ ਵੀ ਕਬਜ਼ੇ ‘ਚ ਲੈ ਲਈ ਗਈ ਹੈ। ਉਸ ਨੇ ਦੱਸਿਆ ਕਿ ਹਾਦਸੇ ਵਾਲੀ ਜਗ੍ਹਾ ਦੇ ਨੇੜੇ-ਤੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇਖੀ ਜਾ ਰਹੀ ਹੈ ਅਤੇ ਫਰਾਰ ਦੋਸ਼ੀ ਨੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਜਾਰੀ ਹੈ।















