’30 ਸਤੰਬਰ ਤੋਂ ਪਹਿਲਾਂ ਕਰਵਾਓ ਚੋਣਾਂ !’, DSGMC ਬਾਰੇ ਦਿੱਲੀ ਹਾਈ ਕੋਰਟ ਨੇ ਦਿੱਤਾ ਨਿਰਦੇਸ਼

ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੀਆਂ ਚੋਣਾਂ 30 ਸਤੰਬਰ 2026 ਤੋਂ ਪਹਿਲਾਂ ਆਯੋਜਿਤ ਕਰਨ ਦਾ ਨਿਰਦੇਸ਼ ਦਿੱਤਾ ਹੈ। ਸੁਣਵਾਈ ਦੌਰਾਨ ਕੋਰਟ ਨੇ ਗੁਰਦੁਆਰਾ ਡਾਇਰੈਕਟਰ ਨੂੰ ਸਟੇਟਸ ਰਿਪੋਰਟ ਪੇਸ਼ ਲਈ ਤਿੰਨ ਹਫ਼ਤਿਆਂ ਦਾ ਸਮਾਂ ਦਿੱਤਾ ਹੈ।
ਇਸ ਰਿਪੋਰਟ ‘ਚ ਵੋਟਰਾਂ ਨਾਲ ਸੰਬੰਧਤ ਪੂਰੀ ਜਾਣਕਾਰੀ ਪ੍ਰਿੰਟ ਕਰ ਕੇ ਅਤੇ ਚੋਣਾਂ ਦੀ ਤਿਆਰੀ ਸੰਬੰਧੀ ਮੌਜੂਦਾ ਸਥਿਤ ਬਾਰੇ ਵੇਰਵਾ ਦੇਣਾ ਹੋਵੇਗਾ। ਪਟੀਸ਼ਨਕਰਤਾ ਗੁਰਮੀਤ ਸਿੰਘ ਸ਼ੰਟੀ ਨੇ ਕੋਰਟ ਦੇ ਫ਼ੈਸਲੇ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਚੋਣਾਂ ਸਮੇਂ ‘ਤੇ ਕਰਵਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਗੁਰਦੁਆਰਾ ਪ੍ਰਬੰਧਨ ‘ਚ ਪਾਰਦਸ਼ਤਾ ਆਏਗੀ।