4 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ

ਲੁਧਿਆਣਾ : ਵਧੀਕ ਸੈਸ਼ਨ ਜੱਜ ਅਮਰਜੀਤ ਸਿੰਘ ਦੀ ਅਦਾਲਤ ਨੇ 4 ਸਾਲ ਦੀ ਬੱਚੀ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ’ਚ ਲਛਮੀ ਯਾਦਵ ਨਿਵਾਸੀ ਸੋਨਿਹਾਰ ਜ਼ਿਲ੍ਹਾ ਖਗੜਿਆ ਬਿਹਾਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਉਸ ਨੂੰ ਪੋਸਕੋ ਐਕਟ ਦੀ ਧਾਰਾ-6 ਦੇ ਅਧੀਨ ਉਮਰ ਕੈਦ ਦੀ ਸਜ਼ਾ ਸੁਣਾਈ ਹੈ।
ਦੋਸ਼ੀ ਨੂੰ ਇਸ ਤਰ੍ਹਾਂ ਦੇ ਘਿਨੌਣੇ ਅਪਰਾਧ ‘ਚ ਸ਼ਾਮਲ ਹੋਣ ਲਈ 2 ਲੱਖ ਰੁਪਏ ਦਾ ਜੁਰਮਾਨਾ ਭਰਨ ਦਾ ਵੀ ਹੁਕਮ ਦਿੱਤਾ ਹੈ। ਦੋਸ਼ੀ ਨੂੰ 25 ਸਾਲ ਦੀ ਕੈਦ ਤੋਂ ਪਹਿਲਾਂ ਪੈਰੋਲ ਦੀ ਮਨਜ਼ੂਰੀ ਨਹੀਂ ਹੋਵੇਗੀ।