ਮਾਨਸਾ, ਮਾਨਸਾ ਦੀ ਮਾਨਯੋਗ ਅਦਾਲਤ ਨੇ 4 ਸਾਲ ਦੀ ਬੱਚੀ ਨਾਲ ਬਲਾਤਕਾਰ ਤੇ ਹੱਤਿਆ ਕਰਨ ਦੇ ਮਾਮਲੇ ਵਿਚ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਸਾਲ 2016 ਦਾ ਹੈ ਜਦੋਂ ਮਾਨਸਾ ਦੇ ਪਿੰਡ ਆਲਮਪੁਰ ਮੰਦਰਾਂ ਵਿੱਚ 4 ਸਾਲਾ ਬੱਚੀ ਨਾਲ ਬਲਾਤਕਾਰ ਅਤੇ ਉਸ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਸੀ।
ਇਸ ਮਾਮਲੇ ਵਿਚ ਪੁਲਿਸ ਨੇ ਬੱਚੀ ਦੇ ਇਕ ਰਿਸ਼ਤੇਦਾਰ ਖਿਲਾਫ ਕੇਸ ਦਰਜ ਕੀਤਾ ਸੀ।















