50 ਸਾਲਾ ਕਿਸਾਨ ਵੱਲੋਂ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਗੁਰੂਹਰਸਹਾਏ : ਸ਼ਹਿਰ ਦੇ ਨਾਲ ਲੱਗਦੇ ਪਿੰਡ ਕਰੀ ਕਲਾ ਵਿਖੇ ਅੱਜ 50 ਸਾਲਾ ਦੇ ਕਰੀਬ ਕਿਸਾਨ ਵਲੋਂ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਣਯੋਗ ਹੈ ਕਿ ਮਿ੍ਰਤਕ ਕਿਸਾਨ ਕੁਲਬੀਰ ਸਿੰਘ ਪੁੱਤਰ ਗੁਰਮੇਜ ਸਿੰਘ ਵੱਲੋਂ ਆਪਣੇ ਖੇਤ ’ਚ ਸਵੇਰ ਸਮੇਂ ਕਰੀਬ 6.30 ਵਜੇ ਦਰੱਖ਼ਤ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ। ਇਸ ਸਬੰਧੀ ਪਤਾ ਚਲਦਿਆਂ ਹੀ ਲੱਖੋ ਕੇ ਬਹਿਰਾਮ ਦੇ ਪੁਲਸ ਅਧਿਕਾਰੀ ਅਤੇ ਤਹਿਸੀਲਦਾਰ ਗੁਰੂਹਰਸਹਾਏ ਮੌਕੇ ’ਤੇ ਪੁੱਜੇ।
ਪੁਲਸ ਵਲੋਂ ਮੌਕੇ ’ਤੇ ਪੁੱਜ ਕੇ ਖੁਦਕੁਸ਼ੀ ਕੀਤੇ ਜਾਣ ਦੇ ਕਾਰਣਾਂ ਦੀ ਜਾਂਚ ਕੀਤੀ ਜਾ ਰਹੀ ਹੈ। ਕਿਸਾਨ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਿਉਂ ਕੀਤੀ ਗਈ, ਇਸ ਸਬੰਧੀ ਕਾਰਣਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਵੱਲੋਂ ਲਾਸ਼ ਨੂੰ ਕਬਜੇ ’ਚ ਲੈ ਕੇ ਪਰਿਵਾਰਕ ਮੈਂਬਰਾ ਦੇ ਬਿਆਨਾਂ ’ਤੇ ਕਾਰਵਾਈ ਕੀਤੀ ਜਾ ਰਹੀ ਹੈ।
News Credit :jagbani(punjabkesari)