ਨਵੀਂ ਦਿੱਲੀ : ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਅੱਜ ਉਨ੍ਹਾਂ ਦੀ 69ਵੀਂ ਬਰਸੀ ਮੌਕੇ ਸਮੁੱਚੇ ਰਾਸ਼ਟਰ ਵਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ| ਇਸ ਮੌਕੇ ਅੱਜ ਰਾਜਧਾਨੀ ਦਿੱਲੀ ਵਿਚ ਹੋਏ ਇਕ ਸਮਾਗਮ ਦੌਰਾਨ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਅਤੇ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ|
ਇਸ ਤੋਂ ਇਲਾਵਾ ਸਮੁੱਚੇ ਦੇਸ਼ ਭਰ ਵਿਚ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ|















