ਅੰਮ੍ਰਿਤਸਰ – ਐੱਨ. ਸੀ. ਬੀ. ਦੀ ਟੀਮ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਦੋ ਸਮੱਗਲਰਾਂ ਨੂੰ 7 ਕਰੋੜ ਰੁਪਏ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਸ਼ੁਰੂਆਤੀ ਕਾਰਵਾਈ ’ਚ ਪਿੰਡ ਰਾਜੋਕੇ ਤੋਂ ਹਰਚੰਦ ਨਾਮਕ ਸਮੱਗਲਰ ਨੂੰ 916 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਤੋਂ ਬਾਅਦ ਇਕ ਹੋਰ ਮਾਸਟਰਮਾਈਂਡ ਨੂੰ ਕਾਬੂ ਕੀਤਾ ਗਿਆ।
ਜਾਂਚ ਨੂੰ ਅੱਗੇ ਵਧਾਉਂਦੇ ਹੋਏ ਵਿਭਾਗ ਨੇ ਇਕ ਸਰਪੰਚ ਨੂੰ ਵੀ ਹਿਰਾਸਤ ’ਚ ਲਿਆ ਹੈ, ਜਿਸ ਦੀ ਸਮੱਗਲਰਾਂ ਨਾਲ ਮਿਲੀਭੁਗਤ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਸਰਪੰਚ ਨੇ ਦੱਸਿਆ ਹੈ ਕਿ ਜਿਸ ਘਰੋਂ ਹੈਰੋਇਨ ਫੜੀ ਗਈ ਹੈ, ਉਸ ਘਰ ਨੂੰ ਉਹ ਪਹਿਲਾਂ ਹੀ ਵੇਚ ਚੁੱਕਾ ਹੈ।















