ਚੰਡੀਗੜ੍ਹ : ਪੰਜਾਬ ਕੈਬਨਿਟ ਹੀ ਅਹਿਮ ਮੀਟਿੰਗ ਮਾਨਸਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਅਹਿਮ ਫ਼ੈਸਲਾ ਲੈਂਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 19-20 ਜੂਨ ਨੂੰ ਬੁਲਾਇਆ ਜਾਵੇਗਾ।
ਇਸ ਇਜਲਾਸ ਦੌਰਾਨ ਪੰਜਾਬ ਦੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਵਿਸ਼ੇਸ਼ ਇਜਲਾਸ ਹੈ, ਜਦੋਂ ਕਿ ਮਾਨਸੂਨ ਇਜਲਾਸ ਬਾਅਦ ‘ਚ ਸੱਦਿਆ ਜਾਵੇਗਾ।
ਮੁੱਖ ਮੰਤਰੀ ਨੇ ਦੱਸਿਆ ਕਿ ਵਿਧਾਨ ਸਭਾ ‘ਚ ਨਵੇਂ ਮੁੱਦਿਆਂ ਨੂੰ ਵੀ ਵਿਚਾਰ ਕੇ ਮੌਕੇ ‘ਤੇ ਹੀ ਪ੍ਰਵਾਨਗੀ ਦੇ ਕੇ ਬਹਿਸ ਕਰਵਾਈ ਜਾ ਸਕਦੀ ਹੈ।















