ਚੰਡੀਗੜ੍ਹ : ਪੰਜਾਬ ਦੇ ਲੋਕਾਂ ਨੂੰ ਵੱਡਾ ਝਟਕਾ ਲੱਗਾ ਹੈ। ਸੂਬੇ ‘ਚ ਪੈਟਰੋਲ ਅਤੇ ਡੀਜ਼ਲ ਮਹਿੰਗਾ ਹੋ ਗਿਆ ਹੈ ਅਤੇ ਵਧੀਆਂ ਹੋਈਆਂ ਕੀਮਤਾਂ ਅੱਧੀ ਰਾਤ ਤੋਂ ਲਾਗੂ ਹੋ ਗਈਆਂ ਹਨ। ਇਨ੍ਹਾਂ ਕੀਮਤਾਂ ਤੋਂ ਬਾਅਦ ਪੈਟਰੋਲ ਔਸਤਨ 92 ਪੈਸੇ, ਜਦੋਂ ਕਿ ਡੀਜ਼ਲ ਔਸਤਨ 88 ਪੈਸੇ ਪ੍ਰਤੀ ਲਿਟਰ ਮਹਿੰਗਾ ਹੋ ਗਿਆ ਹੈ।
ਜ਼ਿਕਰਯੋਗ ਹੈ ਕਿ ਕਾਂਗਰਸ ਦੀ ਚੰਨੀ ਸਰਕਾਰ ਨੇ ਪੈਟਰੋਲ-ਡੀਜ਼ਲ ‘ਤੇ ਵੈਟ ਘਟਾਈ ਸੀ, ਜਿਸ ਤੋਂ ਬਾਅਦ ਪੈਟਰੋਲ 10 ਰੁਪਏ ਅਤੇ ਡੀਜ਼ਲ 5 ਰੁਪਏ ਸਸਤਾ ਹੋਇਆ ਸੀ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੱਧਣ ਨਾਲ ਆਮ ਲੋਕਾਂ ਨੂੰ ਮਹਿੰਗਾਈ ਦਾ ਇਕ ਹੋਰ ਝਟਕਾ ਲੱਗਾ ਹੈ।















