ਪਟਿਆਲਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਅੱਜ ਵਿਜੀਲੈਂਸ ਅੱਗੇ ਪੇਸ਼ ਹੋਏ ਹਨ। ਜਾਣਕਾਰੀ ਮੁਤਾਬਕ ਵਿਜੀਲੈਂਸ ਵੱਲੋਂ ਭਰਤਇੰਦਰ ਚਾਹਲ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਚਾਹਲ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਦਾ ਸਾਹਮਣਾ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਵਿਜੀਲੈਂਸ ਵੱਲੋਂ ਉਨ੍ਹਾਂ ਨੂੰ ਪੇਸ਼ ਹੋਣ ਲਈ ਕਈ ਪਰਵਾਨੇ ਭੇਜੇ ਗਏ ਸਨ ਪਰ ਉਹ ਬੀਮਾਰ ਹੋਣ ਦੀ ਗੱਲ ਆਖ ਕੇ ਪੇਸ਼ ਨਹੀਂ ਹੋਏ ਸਨ। ਜਿਸ ਕਾਰਣ ਵਿਜੀਲੈਂਸ ਨੇ ਉਨ੍ਹਾਂ ਦੇ ਘਰ ਬਾਹਰ ਨੋਟਿਸ ਵੀ ਚਿਪਕਾ ਦਿੱਤਾ ਸੀ ਅਤੇ ਉੱਚ ਮੈਡੀਕਲ ਸਰਟੀਫਿਕੇਟ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਸੀ।















