ਇੰਟਰਨੈਸ਼ਨਲ ਡੈਸਕ : ਮੈਕਸੀਕੋ ਦੇ ਕਈ ਹਿੱਸਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸਿਸਮੋਲੋਜੀ ਸੈਂਟਰ ਮੁਤਾਬਕ ਮੈਕਸੀਕੋ ‘ਚ ਐਤਵਾਰ-ਸੋਮਵਾਰ ਦੀ ਰਾਤ ਕਰੀਬ 2 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਕੇਂਦਰੀ ਮੈਕਸੀਕੋ ਦੇ ਤੱਟਵਰਤੀ ਖੇਤਰਾਂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.3 ਮਾਪੀ ਗਈ। ਹਾਲਾਂਕਿ, ਜਾਨ-ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਦੱਸ ਦੇਈਏ ਕਿ ਪਿਛਲੇ ਮਹੀਨੇ ਵੀ ਮੈਕਸੀਕੋ ‘ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ। 25 ਮਈ ਨੂੰ ਪਨਾਮਾ-ਕੋਲੰਬੀਆ ਸਰਹੱਦ ਨੇੜੇ ਕੈਰੇਬੀਅਨ ਸਾਗਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਬੀਤੇ ਕੱਲ੍ਹ ਭਾਰਤ ਦੇ ਉੱਤਰੀ ਹਿੱਸੇ ਵਿੱਚ 24 ਘੰਟਿਆਂ ਦੇ ਅੰਦਰ 5-6 ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਲੇਹ-ਲੱਦਾਖ ਅਤੇ ਜੰਮੂ-ਕਸ਼ਮੀਰ ਦੇ ਕੁਝ ਹਿੱਸਿਆਂ ‘ਚ ਰਿਕਟਰ ਪੈਮਾਨੇ ‘ਤੇ 4-5 ਦੀ ਤੀਬਰਤਾ ਵਾਲੇ ਭੂਚਾਲ ਦੇ ਕਈ ਝਟਕੇ ਮਹਿਸੂਸ ਕੀਤੇ ਗਏ ਸਨ।















