ਸ਼੍ਰੀਨਗਰ – ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ‘ਚ ਫ਼ੌਜ ਨੇ ਐਤਵਾਰ ਨੂੰ ਕੰਟਰੋਲ ਰੇਖਾ ‘ਤੇ ਘੁਸਪੈਠ ਦੀ ਇਕ ਕੋਸ਼ਿਸ਼ ਅਸਫ਼ਲ ਕਰ ਦਿੱਤੀ ਅਤੇ ਇਸ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ।
ਪੁਲਸ ਨੇ ਇਕ ਟਵੀਟ ‘ਚ ਦੱਸਿਆ,”ਫ਼ੌਜ ਅਤੇ ਕੁਪਵਾੜਾ ਪੁਲਸ ਨੇ ਇਕ ਸਾਂਝੀ ਮੁਹਿੰਮ ‘ਚ ਤੰਗਧਾਰ ਸੈਕਟਰ ਦੇ ਅਮਰੋਹੀ ਇਲਾਕੇ ‘ਚ ਕੰਟਰੋਲ ਰੇਖਾ ‘ਤੇ ਇਕ ਅੱਤਵਾਦੀ ਨੂੰ ਮਾਰ ਕੇ ਘੁਸਪੈਠ ਦੀ ਕੋਸ਼ਿਸ਼ ਅਸਫ਼ਲ ਕਰ ਦਿੱਤੀ। ਅੱਤਵਾਦੀ ਕੋਲੋਂ ਇਤਰਾਜ਼ਯੋਗ ਸਮੱਗਰੀ, ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਕੀਤਾ ਗਿਆ। ਤਲਾਸ਼ੀ ਮੁਹਿੰਮ ਜਾਰੀ ਹੈ। ਇਸ ਸੰਬੰਧ ‘ਚ ਪੂਰੀ ਜਾਣਕਾਰੀ ਦਿੱਤੀ ਜਾਵੇਗੀ।” ਉਸ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀ ਦੀ ਪਛਾਣ ਨਹੀਂ ਹੋ ਸਕੀ ਹੈ।














